- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਬਾਬੂਲਾਲ ਗੌਰ ਦਾ ਦਿਹਾਂਤ
ਭੋਪਾਲ – ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਬਾਬੂਲਾਲ ਗੌਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ| ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਭੋਪਾਲ ਦੇ ਇਕ ਨਿੱਜੀ ਹਸਪਤਾਲ ਵਿੱਚ ਭਰਤੀ ਸਨ| ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਹੋ ਰਹੀ ਸੀ| ਜਿਕਰਯੋਗ ਹੈ ਕਿ ਬਾਬੂਲਾਲ ਨੇ ਉਮਾ ਭਾਰਤੀ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਣ ਤੋਂ ਬਾਅਦ ਪ੍ਰਦੇਸ਼ ਦੀ ਕਮਾਨ ਸੰਭਾਲੀ ਸੀ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਬੂ ਲਾਲ ਗੌਰ ਦੇ ਦਿਹਾਂਤ ਤੇ ਸੋਗ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਲੰਬਾ ਸਿਆਸੀ ਜੀਵਨ ਜਨਤਾ ਦੀ ਸੇਵਾ ਵਿਚ ਸਮਰਪਿਤ ਰਿਹਾ| ਮੰਤਰੀ ਅਤੇ ਮੁੱਖ ਮੰਤਰੀ ਦੇ ਰੂਪ ਵਿਚ ਮੱਧ ਪ੍ਰਦੇਸ਼. ਦੇ ਵਿਕਾਸ ਲਈ ਕੀਤੇ ਗਏ ਉਨ੍ਹਾਂ ਦੇ ਕੰਮ ਹਮੇਸ਼ਾ ਯਾਦ ਰੱਖੇ ਜਾਣਗੇ| ਮੋਦੀ ਨੇ ਕਿਹਾ ਕਿ ਬਾਬੂ ਲਾਲ ਗੌਰ ਜੀ ਦੇ ਦਿਹਾਂਤ ਨਾਲ ਡੂੰਘਾ ਦੁੱਖ ਹੋਇਆ|


