- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੱਧ ਪ੍ਰਦੇਸ਼ ਵਿੱਚ ਸਿਲੰਡਰ ਫਟਣ ਨਾਲ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
ਗਵਾਲੀਅਰ – ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸਿਲੰਡਰ ਫਟਣ ਨਾਲ ਧਮਾਕਾ ਹੋ ਗਿਆ| ਜਿਸ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਅਤੇ 6 ਵਿਅਕਤੀ ਜ਼ਖਮੀ ਹੋ ਗਏ ਹਨ| ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ| ਜਿਕਰਯੋਗ ਹੈ ਕਿ ਇਹ ਘਟਨਾ ਚੀਨੋਰ ਥਾਣਾ ਖੇਤਰ ਦੇ ਨੋਨ ਦੀ ਸਰਾਏ ਪਿੰਡ ਦੀ ਹੈ| ਘਰ ਵਿੱਚ ਖਾਣਾ ਬਣਾਉਂਦੇ ਸਮੇਂ ਗੈਸ ਸਿਲੰਡਰ ਫਟਣ ਨਾਲ ਇਕ ਹੀ ਪਰਿਵਾਰ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ| ਪਰਿਵਾਰ ਦੇ ਕੁਝ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਗਵਾਲੀਅਰ ਦੇ ਇਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਘਰ ਵਿੱਚ ਖਾਣਾ ਬਣਾਇਆ ਜਾ ਰਿਹਾ ਸੀ| ਉਦੋਂ ਅਚਾਨਕ ਸਿਲੰਡਰ ਫਟ ਗਿਆ ਅਤੇ ਘਰ ਵਿੱਚ ਧਮਾਕਾ ਹੋ ਗਿਆ| ਇਸ ਵਿੱਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਕਰੀਬ 6 ਵਿਅਕਤੀ ਜ਼ਖਮੀ ਹੋਏ ਹਨ| ਇਨ੍ਹਾਂ ਵਿੰਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਗਵਾਲੀਅਰ ਇਲਾਜ ਲਈ ਰੈਫਰ ਕੀਤਾ ਗਿਆ ਹੈ|


