- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਯੂ. ਏ. ਈ. ਚ ਜਹਾਜ਼ਾਂ ਤੇ ਹੋਏ ਹਮਲੇ ਪਿੱਛੇ ਈਰਾਨ ਦਾ ਹੱਥ : ਅਮਰੀਕੀ ਅਧਿਕਾਰੀ
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੌਨ ਬੋਲਟਨ ਨੇ ਕਿਹਾ ਕਿ ਇਸ ਮਹੀਨੇ ਦੇ ਸ਼ੁਰੂ ‘ਚ ਸੰਯੁਕਤ ਅਰਬ ਅਮੀਰਾਤ ਦੇ ਤਟੀ ਖੇਤਰ ‘ਚ ਚਾਰ ਜਹਾਜ਼ਾਂ ‘ਤੇ ਹੋਏ ਹਮਲੇ ਪਿੱਛੇ ਲਗਭਗ ਨਿਸ਼ਚਿਤ ਤੌਰ ‘ਤੇ ਈਰਾਨ ਦਾ ਹੀ ਹੱਥ ਹੈ। ਬੋਲਟਨ ਨੇ ਯੂ. ਏ. ਈ. ਦੀ ਰਾਜਧਾਨੀ ਆਬੂਧਾਬੀ ‘ਚ ਇਕ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਦੋ ਸਾਊਦੀ ਟੈਂਕਰਾਂ ਸਮੇਤ 4 ਜਹਾਜ਼ਾਂ ‘ਤੇ ਹਮਲਾ ਲਗਭਗ ਨਿਸ਼ਚਿਤ ਤੌਰ ‘ਤੇ ਈਰਾਨ ਵਲੋਂ ਸਮੁੰਦਰੀ ਫੌਜ ਬਾਰੂਦੀ ਸੁਰੰਗਾਂ ਰਾਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ 12 ਮਈ ਨੂੰ ਯੂ. ਏ. ਈ. ਦੇ ਤਟੀ ਖੇਤਰਾਂ ‘ਚ ਓਮਾਨ ਸਾਗਰ ‘ਚ ਹੋਏ ਹਮਲੇ ‘ਚ 4 ਜਹਾਜ਼ ਬੁਰੀ ਤਰ੍ਹਾਂ ਨੁਕਸਾਨੇ ਗਏ ਸਨ। 5 ਦੇਸ਼ਾਂ ਦੀ ਟੀਮ ਇਸ ਘਟਨਾ ਦੀ ਜਾਂਚ ਕਰ ਰਹੀ ਹੈ। ਟੀਮ ‘ਚ ਅਮਰੀਕੀ ਮਾਹਿਰ ਵੀ ਸ਼ਾਮਲ ਹਨ।


