- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਯੂ. ਏ. ਈ. ਵੱਲੋਂ ਫਲਾਈਟਾਂ ਤੇ 2 ਅਗਸਤ ਤੱਕ ਪਾਬੰਦੀ ਵਧਾਈ
ਦੁਬਈ – ਭਾਰਤ ਵਿੱਚ ਪਾਏ ਜਾਣ ਵਾਲੇ ਕੋਰੋਨਾ ਦੇ ਖਤਰਨਾਕ ਡੈਲਟਾ ਵੇਰੀਐਂਟ ਨੂੰ ਲੈ ਕੇ ਬਹੁਤ ਸਾਰੇ ਦੇਸ਼ਾਂ ਨੇ ਭਾਰਤ ਤੋਂ ਯਾਤਰਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਸਨ। ਇਨ੍ਹਾਂ ਦੇਸ਼ਾਂ ਵਿੱਚ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਵੀ ਸ਼ਾਮਲ ਹੈ ਜਿਸ ਨੇ ਭਾਰਤ ਤੋਂ ਯਾਤਰਾ ਪਾਬੰਦੀ ਨੂੰ ਹੋਰ ਅੱਗੇ ਵਧਾਉਣ ਦਾ ਐਲਾਨ ਕੀਤਾ ਹੈ। ਯੂ. ਏ. ਈ. ਵੱਲੋਂ ਦੱਸਿਆ ਗਿਆ ਹੈ ਕਿ ਭਾਰਤ ਤੋਂ ਆਉਣ ਵਾਲੀਆਂ ਯਾਤਰੀ ਫਲਾਈਟਾਂ ਤੇ 2 ਅਗਸਤ ਤੱਕ ਪਾਬੰਦੀ ਜਾਰੀ ਰਹੇਗੀ।ਪ੍ਰਾਪਤ ਜਾਣਕਾਰੀ ਅਨੁਸਾਰ ਫਲਾਈਟਾਂ ਤੇ ਲਾਈ ਗਈ ਇਸ ਪਾਬੰਦੀ ਨੂੰ ਇਕ ਵਾਰ ਫਿਰ ਰੀਵਿਊ ਕੀਤਾ ਜਾਵੇਗਾ ਅਤੇ ਹੋ ਸਕਦਾ ਹੈ ਕਿ 2 ਅਗਸਤ ਤੋਂ ਬਾਅਦ ਵੀ ਇਸ ਨੂੰ ਹੋਰ ਅੱਗੇ ਵਧਾਇਆ ਜਾਵੇ। ਹੁਣ ਇਹ ਯੂ. ਏ. ਈ. ਸਰਕਾਰ ਤੇ ਨਿਰਭਰ ਕਰਦਾ ਹੈ ਕਿ ਉਹ ਇਸ ਪਾਬੰਦੀ ਨੂੰ ਅੱਗੇ ਵਧਾਏਗੀ ਜਾਂ ਫਿਰ ਖਤਮ ਕਰੇਗੀ।ਇਸ ਦੌਰਾਨ ਭਾਰਤ ਦੇ ਵੱਡੇ ਸ਼ਹਿਰਾਂ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਹੁੰਦੇ ਜਾ ਰਹੇ ਹਨ। ਵੈਕਸੀਨੇਸ਼ਨ ਵੀ ਜਾਰੀ ਹੈ ਜੇ ਸਭ ਕੁਝ ਠੀਕ ਰਹਿੰਦਾ ਹੈ ਜੋ ਆਉਣ ਵਾਲੇ ਦਿਨਾਂ ਵਿੱਚ ਭਾਰਤੀ ਫਲਾਈਟਾਂ ਤੇ ਲੱਗੀ ਪਾਬੰਦੀ ਹਟ ਸਕਦੀ ਹੈ ਤੇ ਇਕ ਵਾਰ ਫਿਰ ਇਨ੍ਹਾਂ ਦੇਸ਼ਾਂ ਦੇ ਲਈ ਉਡਾਣ ਸੇਵਾਵਾਂ ਸ਼ੁਰੂ ਹੋ ਸਕਦੀਆਂ ਹਨ। ਇਸ ਤੋਂ ਪਹਿਲਾਂ ਭਾਰਤ ਵੱਲੋਂ ਯੂ. ਕੇ. ਨੂੰ ਕਿਹਾ ਗਿਆ ਸੀ ਕਿ ਉਹ ਯਾਤਰਾ ਪਾਬੰਦੀ ਨੂੰ ਲੈ ਕੇ ਇਕ ਵਾਰ ਫਿਰ ਰੀਵਿਊ ਕਰਨ। ਭਾਰਤ ਦੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼ਰਿੰਗਲਾ ਨੇ ਆਪਣੇ ਯੂ. ਕੇ. ਦੌਰੇ ਤੇ ਕਿਹਾ ਸੀ ਕਿ ਮੁੰਬਈ, ਦਿੱਲੀ, ਵੱਡੇ ਸ਼ਹਿਰ ਵਿਵਹਾਰਿਕ ਤੌਰ ਤੇ ਕੋਰੋਨਾ ਤੋਂ ਮੁਕਤ ਹਨ ਪਰ ਉਹ ਉਸ ਸਥਿਤੀ ਵਿੱਚ ਛੂਟ ਨਹੀਂ ਦੇ ਸਕਦੇ ਕਿਉਂਕਿ ਉਹ ਲਗਾਤਾਰ ਸਾਵਧਾਨ ਹਨ, ਆਪਣੇ ਨਾਗਰਿਕਾਂ ਨੂੰ ਸਾਵਧਾਨੀ ਵਰਤਣ ਲਈ ਕਹਿ ਰਹੇ ਹਾਂ ਤਾਂ ਕਿ ਦੇਸ਼ ਦੇ ਸਾਹਮਣੇ ਤੀਸਰੀ ਲਹਿਰ ਨਾ ਹੋਵੇ।


