- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਯੂ. ਐਨ. ਵਿੱਚ ਰਾਜਦੂਤ ਦੇ ਤੌਰ ਤੇ ਪ੍ਰਭਾਵਸ਼ਾਲੀ ਸਾਬਤ ਹੋਵੇਗੀ ਇਵਾਂਕਾ : ਟਰੰਪ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਭਰਾ-ਭਤੀਜਾਵਾਦ ਦੀ ਸ਼ਿਕਾਇਤ ਨਾ ਮਿਲੇ ਤਾਂ ਉਨ੍ਹਾਂ ਦੀ ਬੇਟੀ ਇਵਾਂਕਾ ਸੰਯੁਕਤ ਰਾਸ਼ਟਰ (ਯੂ. ਐਨ.) ਵਿੱਚ ਦੇਸ਼ ਦੀ ਰਾਜਦੂਤ ਦੇ ਤੌਰ ਤੇ ਪ੍ਰਭਾਵਸ਼ਾਲੀ ਸਾਬਤ ਹੋਵੇਗੀ| ਟਰੰਪ ਨੇ ਅੱਗੇ ਕਿਹਾ ਕਿ ਜੋ ਲੋਕ ਇਵਾਂਕਾ ਨੂੰ ਜਾਣਦੇ ਹਨ, ਉਨ੍ਹਾਂ ਨੂੰ ਪਤਾ ਹੈ ਇਕ ਇਸ ਪੋਸਟ ਲਈ ਉਹ ਸਹੀ ਉਮੀਦਵਾਰ ਹੋਵੇਗੀ ਪਰ ਮੇਰੇ ਤੇ ਪਰਿਵਾਰਵਾਦ ਦਾ ਦੋਸ਼ ਲਾਇਆ ਜਾਵੇਗਾ| ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ| ਟਰੰਪ ਨੇ 46 ਸਾਲਾ ਹੇਲੀ ਦਾ ਅਸਤੀਫਾ ਸਵੀਕਾਰ ਕਰ ਲਿਆ| ਟਰੰਪ ਨੇ ਓਵਲ ਦਫਤਰ ਵਿਚ ਭਾਰਤੀ ਮੂਲ ਦੀ ਨਿੱਕੀ ਹੇਲੀ ਦੇ ਕੰਮ ਦੀ ਤਰੀਫ ਕਰਦੇ ਹੋਏ ਉਨ੍ਹਾਂ ਦੇ ਅਸਤੀਫੇ ਦਾ ਐਲਾਨ ਕੀਤਾ| ਹੇਲੀ ਦੇ ਇਸ ਕਦਮ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ| ਓਧਰ ਟਰੰਪ ਨੇ ਕਿਹਾ ਕਿ ਹੇਲੀ ਮੇਰੇ ਲਈ ਖਾਸ ਰਹੀ ਹੈ| ਉਨ੍ਹਾਂ ਨੇ ਅਸਾਧਾਰਣ ਕੰਮ ਕੀਤਾ ਹੈ| ਉਹ ਬਹੁਤ ਹੀ ਚੰਗੀ ਸ਼ਖਸੀਅਤ ਅਤੇ ਮਹੱਤਵਪੂਰਨ ਹੈ|


