- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਖਵਾਂਕਰਨ ਦੇ ਮੁੱਦੇ ਤੇ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ ਮੋਦੀ : ਮਾਇਆਵਤੀ
ਲਖਨਊ – ਬਸਪਾ ਸੁਪਰੀਮੋ ਮਾਇਆਵਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਖਵਾਂਕਰਨ ਦੇ ਮੁੱਦੇ ਤੇ ਦੇਸ਼ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ| ਮਾਇਆਵਤੀ ਨੇ ਟਵੀਟ ਕਰ ਕੇ ਕਿਹਾ,’ਪ੍ਰਧਾਨ ਮੰਤਰੀ ਮੋਦੀ ਵਲੋਂ ਰਾਖਵਾਂਕਰਨ ਤੇ ਵੀ ਦੇਸ਼ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਜਾਰੀ ਹੈ ਕਿ ਇਸ ਨੂੰ ਖਤਮ ਨਹੀਂ ਕੀਤਾ ਜਾਵੇਗਾ|” ਮਾਇਆਵਤੀ ਨੇ ਕਿਹਾ ਕਿ ਇਹ ਅਸਲ ਵਿੱਚ ਮੋਦੀ ਦੀ ਇਕ ਹੋਰ ਜੁਮਲੇਬਾਜ਼ੀ ਹੈ, ਕਿਉਂਕਿ ਕਾਂਗਰਸ ਦੀ ਤਰ੍ਹਾਂ ਇਨ੍ਹਾਂ ਦੇ ਸ਼ਾਸਨਕਾਲ ਵਿੱਚ ਵੀ ਐਸ.ਸੀ./ਐਸ.ਟੀ./ਓ.ਬੀ.ਸੀ. ਰਾਖਵਾਂਕਰਨ ਦੀ ਵਿਵਸਥਾ ਨੂੰ ਪੂਰੀ ਤਰ੍ਹਾਂ ਨਾਲ ਨਿਰਪੱਖ ਅਤੇ ਪ੍ਰਭਾਵੀ ਬਣਾ ਦਿੱਤਾ ਗਿਆ ਹੈ| ਮਾਇਆਵਤੀ ਨੇ ਸਵਾਲ ਕੀਤਾ,”ਇਸ ਨਾਲ ਇਲਾਵਾ ਦਲਿਤਾਂ, ਆਦਿਵਾਸੀਆਂ ਅਤੇ ਓ. ਬੀ. ਸੀ. ਵਰਗਾਂ ਲਈ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਲੱਖਾਂ ਅਹੁਦਿਆਂ ਨੂੰ ਨਹੀਂ ਭਰ ਕੇ ਇਨ੍ਹਾਂ ਅਣਗੌਲੇ ਵਰਗਾਂ ਦੇ ਲੋਕਾਂ ਦਾ ਹੱਕ ਮਾਰਨ ਦਾ ਕੰਮ ਭਾਜਪਾ ਦੀ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਲਗਾਤਾਰ ਕਿਉਂ ਕੀਤਾ ਜਾ ਰਿਹਾ ਹੈ?” ਉਨ੍ਹਾਂ ਨੇ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਪਹਿਲਾਂ ਇਸ ਦਾ ਵੀ ਹਿਸਾਬ-ਕਿਤਾਬ ਦੇਣ|


