- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਗੀ ਭਾਈ ਗੁਰਮੇਜ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਭੇਟ ਕੀਤੇ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੋਜ਼ਾਨਾਂ ਸਵੇਰੇ ਅੰਮ੍ਰਿਤ ਵੇਲੇ ਤਿਆਰ ਕੀਤੀ ਜਾਂਦੀ ਕੜਾਹ ਪ੍ਰਸਾਦਿ ਦੀ ਦੇਗ ਲਈ ਰਾਗੀ ਭਾਈ ਗੁਰਮੇਜ ਸਿੰਘ ਨੇ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ ਚੈੱਕ ਰੂਪ ’ਚ ਭੇਟ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਪ੍ਰੈੱਸ ਨੋਟ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਹੈ ਕਿ ਪ੍ਰਸਿੱਧ ਰਾਗੀ ਭਾਈ ਗੁਰਮੇਜ ਸਿੰਘ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਵੇਰੇ ਅੰਮ੍ਰਿਤ ਵੇਲੇ ਰੋਜ਼ਾਨਾਂ ਤਿਆਰ ਕੀਤੀ ਜਾਂਦੀ ਕੜਾਹ ਪ੍ਰਸਾਦਿ ਦੀ ਦੇਗ ਲਈ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ ਚੈੱਕ ਰੂਪ ’ਚ ਭੇਟ ਕੀਤੀ ਹੈ। ਇਸ ਲਈ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਭਾਈ ਗੋਬਿੰਦ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਸਿਰੋਪਾਓ ਅਤੇ ਡਾ. ਰੂਪ ਸਿੰਘ ਵੱਲੋਂ ਲਿਖੀ ਪੁਸਤਕ ‘ਕਲਿ ਤਾਰਣਿ ਗੁਰ ਨਾਨਕੁ ਆਇਆ’ ਦੇ ਕੇ ਸਨਮਾਨਿਤ ਕੀਤਾ।ਜ਼ਿਕਰਯੋਗ ਹੈ ਕਿ ਭਾਈ ਗੁਰਮੇਜ ਸਿੰਘ ਅੱਖਾਂ ਦੀ ਜੋਤ ਨਾ ਹੋਣ ਦੇ ਬਾਵਜੂਦ ਵੀ ਲੰਮਾ ਸਮਾਂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਨਿਰੰਤਰ ਕੀਰਤਨ ਦੀ ਸੇਵਾ ਕਰਦੇ ਰਹੇ ਹਨ, ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਹੁਣ ਵੀ ਸਮੇਂ-ਸਮੇਂ ਅਨੁਸਾਰ ਗੁਰਬਾਣੀ ਦੇ ਮਨੋਹਰ ਕੀਰਤਨ ਦੀ ਸੇਵਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਗੁਰਬਾਣੀ ਪੜ੍ਹਨ ਤੋਂ ਵਾਂਝੇ ਰਹਿਣ ਵਾਲੇ ਨੇਤਰਹੀਣਾ ਲਈ ਭਾਈ ਗੁਰਮੇਜ ਸਿੰਘ ਨੇ ਸ਼ਖਤ ਮੇਹਨਤ ਕਰਕੇ ਬਰੈਲ ਲਿਪੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੀਆਂ ਪੋਥੀਆਂ ਵੀ ਤਿਆਰ ਕੀਤੀਆਂ ਹੋਈਆਂ ਹਨ। ਇਹ ਪੋਥੀਆਂ ਨੇਤਰਹੀਣ ਸੰਗਤਾਂ ਲਈ ਗੁਰਬਾਣੀ ਪੜ੍ਹਨ ਵਿਚ ਸਹਾਇਕ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਰਾਗੀ ਭਾਈ ਗੁਰਮੇਜ ਸਿੰਘ ਵੱਲੋਂ ਕੀਤੇ ਪੰਥਕ ਕਾਰਜਾਂ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਨੂੰ ਸਿੱਖ ਰਤਨ ਦੀ ਉਪਾਧੀ ਨਾਲ ਸਨਮਾਨਿਤ ਵੀ ਕੀਤਾ ਗਿਆ ਹੈ।ਇਸ ਮੌਕੇ ਸ. ਸੁਖਦੇਵ ਸਿੰਘ ਭੂਰਾਕੋਹਨਾ ਐਡੀ. ਸਕੱਤਰ, ਸ. ਸਤਿੰਦਰ ਸਿੰਘ ਫੂਲਪੁਰ ਸੰਪਾਦਕ ਗੁਰਮਤਿ ਪ੍ਰਕਾਸ਼ ਵੀ ਮੌਜੂਦ ਸਨ।


