- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜਪੁਰਾ ਦੇ ਵਿਅਕਤੀ ਨੂੰ 100 ਰੁਪਏ ਦੀ ਟਿਕਟ ’ਤੇ ਨਿਕਲਿਆ 1 ਕਰੋੜ ਦਾ ਇਨਾਮ
ਚੰਡੀਗੜ੍ਹ – ਪੰਜਾਬ ਸਟੇਟ ਡੀਅਰ 100 ਹਫ਼ਤਾਵਾਰੀ ਲਾਟਰੀ ਨੇ ਰਾਜਪੁਰਾ ਦੇ ਵਿਅਕਤੀ ਦੀ ਤਕਦੀਰ ਬਦਲ ਕੇ ਰੱਖ ਦਿੱਤੀ ਜਿਸਨੇ 100 ਰੁਪਏ ਦੀ ਲਾਟਰੀ ਟਿਕਟ ’ਤੇ 1 ਕਰੋੜ ਰੁਪਏ ਦਾ ਇਨਾਮ ਜਿੱਤਿਆ ਹੈ।ਠੇਕੇਦਾਰ ਦੇ ਤੌਰ ’ਤੇ ਕੰਮ ਕਰਦੇ ਟਿੰਕੂ ਕੁਮਾਰ ਨੇ ਇਨਾਮੀ ਰਾਸ਼ੀ ਲੈਣ ਲਈ ਸਟੇਟ ਲਾਟਰੀਜ਼ ਵਿਭਾਗ ਕੋਲ ਲਾਟਰੀ ਟਿਕਟ ਅਤੇ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਵਾਉਣ ਤੋਂ ਬਾਅਦ ਇੱਥੇ ਦੱਸਿਆ ਕਿ ਉਹ ਪਿਛਲੇ 15-16 ਸਾਲਾਂ ਤੋਂ ਪੰਜਾਬ ਸਰਕਾਰ ਦੀ ਲਾਟਰੀ ਦੀ ਟਿਕਟ ਖਰੀਦ ਰਿਹਾ ਸੀ ਅਤੇ ਆਖ਼ਿਰਕਾਰ ਕਿਸਮਤ ਉਸ ’ਤੇ ਮਿਹਰਬਾਨ ਹੋ ਹੀ ਗਈ। ਟਿੰਕੂ ਕੁਮਾਰ ਦੇ ਘਰ ਪਤਨੀ ਅਤੇ ਸਕੂਲ ਪੜ੍ਹਦੇ ਦੋ ਬੱਚੇ (ਇੱਕ ਲੜਕਾ ਅਤੇ ਇੱਕ ਲੜਕੀ) ਹਨ।ਟਿੰਕੂ (38) ਨੇ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਬਿਹਤਰੀਨ ਸਿੱਖਿਆ ਪ੍ਰਦਾਨ ਕਰਨਾ ਚਾਹੁੰਦਾ ਹੈ, ਇਸ ਲਈ ਉਹ ਆਪਣੇ ਬੱਚਿਆਂ ਦੀ ਪੜ੍ਹਾਈ ਉੱਤੇ ਪੈਸਾ ਖਰਚ ਕਰੇਗਾ ਅਤੇ ਫਿਰ ਆਪਣੇ ਠੇਕੇਦਾਰੀ ਦੇ ਕਾਰੋਬਾਰ ਨੂੰ ਵਧਾਉਣ ਬਾਰੇ ਸੋਚੇਗਾ। ਪੰਜਾਬ ਰਾਜ ਲਾਟਰੀ ਵਿਭਾਗ ਦੇ ਅਧਿਕਾਰੀਆਂ ਨੇ ਜੇਤੂ ਨੂੰ ਭਰੋਸਾ ਦਿੱਤਾ ਕਿ ਇਨਾਮੀ ਰਾਸ਼ੀ ਜਲਦ ਹੀ ਉਸਦੇ ਖ਼ਾਤੇ ਵਿੱਚ ਪਾ ਦਿੱਤੀ ਜਾਵੇਗੀ


