- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜਸਥਾਨ ਜੈਪੁਰ ਵਿੱਚ ਪੁਲ ਤੋਂ ਹੇਠਾ ਡਿੱਗੀ ਬੱਸ, 6 ਯਾਤਰੀ ਜ਼ਖਮੀ
ਜੈਪੁਰ – ਰਾਜਸਥਾਨ ਦੇ ਜੈਪੁਰ ਵਿੱਚ ਅੱਜ ਇਕ ਬੱਸ ਹਾਦਸੇ ਦੀ ਸ਼ਿਕਾਰ ਹੋ ਗਈ| ਜਿਸ ਕਾਰਨ 6 ਯਾਤਰੀ ਜ਼ਖਮੀ ਹੋ ਗਏ| ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੱਸ ਰਾਜਸਥਾਨ ਰੋਡਵੇਜ਼ ਦੀ ਸੀ, ਜੋ ਕਿ 25 ਯਾਤਰੀਆਂ ਨੂੰ ਲੈ ਕੇ ਜਾ ਰਹੀ ਸੀ| ਯਾਤਰੀਆਂ ਨਾਲ ਭਰੀ ਬੱਸ ਅਚਾਨਕ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਜਾ ਡਿੱਗੀ| ਇਹ ਹਾਦਸਾ ਜੈਪੁਰ ਦੇ ਚਾਕਸੂ ਨੇੜੇ ਨੈਸ਼ਨਲ ਹਾਈਵੇਅ-12 ਤੇ ਵਾਪਰਿਆ| ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਅਤੇ ਬਚਾਅ ਕਰਮਚਾਰੀ ਪੁੱਜੇ| ਬਚਾਅ ਕਰਮਚਾਰੀਆਂ ਨੇ ਐਂਬੂਲੈਂਸ ਜ਼ਰੀਏ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ| ਯਾਤਰੀਆਂ ਨੂੰ ਬਚਾਅ ਕਰਮਚਾਰੀਆਂ ਨੇ ਕਿਸ਼ਤੀ ਦੀ ਮਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਸੁਰੱਖਿਅਤ ਬਾਹਰ ਕੱਢਿਆ| ਬੱਸ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ| ਪੁਲੀਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ|


