- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜਸਥਾਨ ਦੀ ਕਮਾਨ ਅਸ਼ੋਕ ਗਹਿਲੋਤ ਦੇ ਹੱਥ
ਨਵੀਂ ਦਿੱਲੀ – ਕਾਂਗਰਸ ਨੇ ਸੀਨੀਅਰ ਪਾਰਟੀ ਆਗੂ ਅਸ਼ੋਕ ਗਹਿਲੋਤ ਨੂੰ ਰਾਜਸਥਾਨ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕੀਤਾ ਹੈ ਜਦਕਿ ਸਚਿਨ ਪਾਇਲਟ ਸੂਬੇ ਦੇ ਉੱਪ ਮੁੱਖ ਮੰਤਰੀ ਹੋਣਗੇ। ਦੋਵਾਂ ਆਗੂਆਂ ਵਿਚਾਲੇ ਸਹਿਮਤੀ ਕਾਇਮ ਕਰਨ ਲਈ ਕੌਮੀ ਪ੍ਰਧਾਨ ਰਾਹੁਲ ਗਾਂਧੀ ਪਿਛਲੇ ਲਗਾਤਾਰ ਦੋ ਦਿਨਾਂ ਤੋਂ ਵੱਖ-ਵੱਖ ਪੱਧਰਾਂ ’ਤੇ ਗੱਲਬਾਤ ਦਾ ਗੇੜ ਚਲਾ ਰਹੇ ਸਨ। ਸੂਬੇ ਲਈ ਕਾਂਗਰਸ ਦੇ ਨਿਗਰਾਨ ਕੇ.ਸੀ. ਵੇਣੂਗੋਪਾਲ ਨੇ ਅੱਜ ਇੱਥੇ ਮੀਡੀਆ ਨੂੰ ਪਾਰਟੀ ਦੇ ਫ਼ੈਸਲੇ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਗਹਿਲੋਤ ਹੀ ਸੂਬੇ ਦੇ ਮੁੱਖ ਮੰਤਰੀ ਹੋਣਗੇ। ਦੋਵੇਂ ਆਗੂ 17 ਦਸੰਬਰ ਨੂੰ ਆਪੋ-ਆਪਣੇ ਅਹੁਦਿਆਂ ਦੀ ਸਹੁੰ ਚੁੱਕਣਗੇ। ਕੌਮੀ ਪ੍ਰਧਾਨ ਰਾਹੁਲ ਗਾਂਧੀ ਤਿੰਨਾਂ ਸੂਬਿਆਂ ਦੇ ਸਹੁੰ ਚੁੱਕ ਸਮਾਗਮਾਂ ’ਚ ਸ਼ਿਰਕਤ ਕਰਨਗੇ। ਗਹਿਲੋਤ ਪਹਿਲਾਂ ਵੀ ਦੋ ਵਾਰ ਰਾਜਸਥਾਨ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਵਾਰ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਗਹਿਲੋਤ ਤੇ ਸਚਿਨ ਪਾਇਲਟ ਵਿਚਾਲੇ ਮੁਕਾਬਲਾ ਚੱਲ ਰਿਹਾ ਸੀ ਤੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ। ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਪਾਇਲਟ (41) ਦੇ ਵਿਧਾਨ ਸਭਾ ਚੋਣਾਂ ਦੌਰਾਨ ਪਾਏ ਯੋਗਦਾਨ ਨੂੰ ਵੀ ਸਿਆਸੀ ਹਲਕਿਆਂ ’ਚ ਕਾਫ਼ੀ ਅਹਿਮੀਅਤ ਦਿੱਤੀ ਜਾ ਰਹੀ ਸੀ। ਅਸ਼ੋਕ ਗਹਿਲੋਤ (67) ਨੇ ਭਰੋਸਾ ਦਿਵਾਇਆ ਕਿ ਉਹ ਤੇ ਪਾਇਲਟ ਮਿਲ ਕੇ ਰਾਜਸਥਾਨ ਦੇ ਹਿੱਤ ਲਈ ਨਿੱਠ ਕੇ ਕੰਮ ਕਰਨਗੇ। ਉੱਪ ਮੁੱਖ ਮੰਤਰੀ ਦੇ ਅਹੁਦੇ ਲਈ ਚੁਣੇ ਗਏ ਸਚਿਨ ਪਾਇਲਟ ਨੇ ਦਾਅਵਾ ਕੀਤਾ ਕਿ ਕਾਂਗਰਸ ਦੀ ਚੰਗੀ ਕਾਰਗੁਜ਼ਾਰੀ ਲੋਕ ਸਭਾ ਚੋਣਾਂ ਤੱਕ ਜਾਰੀ ਰਹੇਗੀ ਤੇ ਪਾਰਟੀ ਨੂੰ 2019 ਵਿਚ ਵੱਡਾ ਬਹੁਮਤ ਮਿਲੇਗਾ। ਕਾਂਗਰਸ ਨੂੰ 2013 ਦੀਆਂ ਵਿਧਾਨ ਸਭਾ ਚੋਣਾਂ ਵਿਚ ਰਾਜਸਥਾਨ ’ਚ 21 ਸੀਟਾਂ ਹੀ ਮਿਲੀਆਂ ਸਨ ਜਦਕਿ ਇਸ ਵਾਰ ਵੱਡੀ ਛਾਲ ਮਾਰਦਿਆਂ ਪਾਰਟੀ ਨੇ 99 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਸੂਬਾਈ ਪਾਰਟੀ ਆਗੂ ਹੁਣ ਜੈਪੁਰ ਜਾਣਗੇ ਤੇ ਰਾਜਪਾਲ ਨੂੰ ਮਿਲ ਕੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕਰਨਗੇ।


