- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜਸਥਾਨ ਦੇ ਮਾਲ ਮੰਤਰੀ ਵੱਲੋਂ ਆਪਣੇ ਹਮਰੁਤਬਾ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਕਾਤ
ਰਾਜਸਥਾਨ ਦੇ ਵਫ਼ਦ ਨੇ ਪੰਜਾਬ ਰਾਜ ਦੀ ਜਮੀਨੀ ਮਲਕੀਅਤ ਸਬੰਧੀ ਤਿਆਰ ਕੀਤੀ ਗਈ ਜਮ੍ਹਾਬੰਦੀ ਪ੍ਰਣਾਲੀ ਵਿੱਚ ਗਹਿਰੀ ਦਿਲਚਸਪੀ ਦਿਖਾਈ
ਚੰਡੀਗੜ੍ਹ – ਰਾਜਸਥਾਨ ਦੇ ਮਾਲ ਮੰਤਰੀ ਸ੍ਰੀ ਹਰੀਸ਼ ਚੌਧਰੀ ਦੀ ਪ੍ਰਧਾਨਗੀ ਹੇਠ ਰਾਜਸਥਾਨ ਦੇ ਸੀਨੀਅਰ ਅਹੁਦੇਦਾਰਾਂ ਦੇ ਇੱਕ ਵਫ਼ਦ ਨੇ ਅੱਜ ਇਥੇ, ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਕਾਤ ਕੀਤੀ।ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕਾਂਗੜ ਨੇ ਦੱਸਿਆ ਕਿ ਰਾਜਸਥਾਨੀ ਵਫ਼ਦ ਦੇ ਇਸ ਦੌਰੇ ਦਾ ਉਦੇਸ਼ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਮਾਲ ਵਿਭਾਗ ਵਲੋਂ ਅਪਣਾਈ ਗਈ ਉੱਤਮ ਕਾਰਜ ਪ੍ਰਣਾਲੀ ਨੂੰ ਰਾਜਸਥਾਨ ਵਿੱਚ ਲਾਗੂ ਕਰਕੇ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ।ਰਾਜਸਥਾਨ ਅਤੇ ਪੰਜਾਬ ਦੇ ਮਾਲ ਮੰਤਰੀਆਂ ਦੀ ਰਸਮੀ ਮੀਟਿੰਗ ਤੋਂ ਬਾਅਦ ਦੋਵਾਂ ਸੂਬਿਆਂ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਵਿਸਥਾਰਤ ਵਿਚਾਰ ਚਰਚਾ ਕੀਤੀ। ਇਸ ਦੌਰਾਨ ਪੰਜਾਬ ਵਿੱਚ ਮਾਲ ਵਿਭਾਗ ਦੇ ਰੈਵੀਨਿਊ ਐਕਟ, ਨਿਯਮਾਂ ਅਤੇ ਪ੍ਰਬੰਧਕੀ ਵਿਵਸਥਾ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਰਾਜਸਥਾਨ ਦੇ ਅਧਿਕਾਰੀਆਂ ਵੱਲੋਂ ਪੰਜਾਬ ਰਾਜ ਦੇ ਜਮੀਨੀ ਮਲਕੀਅਤ ਸਬੰਧੀ ਤਿਆਰ ਕੀਤੀ ਗਈ ਜਮ੍ਹਾਬੰਦੀ ਪ੍ਰਣਾਲੀ ਵਿੱਚ ਗਹਿਰੀ ਦਿਲਚਸਪੀ ਦਿਖਾਈ, ਜਿਸ ਸਦਕੇ ਪੰਜਾਬ ਵਿੱਚ ਹਰੀ ਕ੍ਰਾਂਤੀ ਆਈ।ਪੰਜਾਬ ਦੁਆਰਾ ਜ਼ਮੀਨੀ ਰਿਕਾਰਡ ਦੇ ਕੰਪਿਊਟਰੀਕਰਨ ਦੀ ਪਹਿਲਕਦਮੀ ਤੋਂ ਰਾਜਸਥਾਨੀ ਵਫ਼ਦ ਬਹੁਤ ਪ੍ਰਭਾਵਤ ਹੋਇਆ ਅਤੇ ਪੰਜਾਬ ਵਿਚ ਮਾਲ ਰਿਕਾਰਡ ਦੀ ਦੇਖ-ਰੇਖ ਅਤੇ ਅਪਡੇਸ਼ਨ ਨੂੰ ਵਿਸਥਾਰ ਨਾਲ ਸਮਝਿਆ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ (ਮਾਲ) ਪੰਜਾਬ, ਸ੍ਰੀ ਕੇ ਬੀ ਐਸ ਸਿੱਧੂ, ਵਧੀਕ ਸਕੱਤਰ ਮਾਲ ਪੰਜਾਬ, ਕੈਪਟਨ ਕਰਨੈਲ ਸਿੰਘ ਤੋਂ ਰਾਜਸਥਾਨ ਪ੍ਰਬੰਧਕੀ ਸੇਵਾਵਾਂ ਦੇ ਅਧਿਕਾਰੀ ਸ੍ਰੀ ਐਲ.ਆਰ ਗੁੱਗਰਵਾਲ ਅਤੇ ਸ੍ਰੀ ਰਾਕੇਸ਼ ਸ਼ਰਮਾ ਸ਼ਾਮਲ ਸਨ।


