- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜੌਰੀ ਵਿਖੇ ਬੱਸ ਡੂੰਘੀ ਖੱਡ ‘ਚ ਡਿੱਗੀ, 8 ਦੀ ਮੌਤ, 20 ਜ਼ਖਮੀ
ਸ੍ਰੀਨਗਰ – ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਇੱਕ ਬੱਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਿਕਰਯੋਗ ਹੈ ਕਿ ਰਾਜੌਰੀ ਜ਼ਿਲ੍ਹੇ ਦੇ ਸਿਓਟ ਨੇੜੇ ਇੱਕ ਬੱਸ ਬੇਕਾਬੂ ਹੋ ਕੇ ਖੱਡ ‘ਚ ਡਿੱਗ ਗਈ। ਘਟਨਾ ਅੱਜ ਦੁਪਹਿਰ ਨੂੰ ਵਾਪਰੀ। ਰਾਜੌਰੀ ਪੁਲਿਸ ਕੰਟਰੋਲ ਰੂਮ ਦੇ ਇੱਕ ਅਧਿਕਾਰੀ ਨੇ ਦੱਸਿਆ, “ਇਸ ਹਾਦਸੇ ‘ਚ 8 ਲੋਕਾਂ ਦੀ ਜਾਨ ਚਲੀ ਗਈ। ਉੱਥੇ ਹੀ 20 ਤੋਂ ਵੱਧ ਲੋਕ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਬਚਾਅ ਕਾਰਜ ਖਤਮ ਹੋਣ ਤੋਂ ਬਾਅਦ ਹੀ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪੂਰੀ ਜਾਣਕਾਰੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਬੱਸ ਪੁੰਛ ਦੇ ਸੁਰਾਨਕੋਟ ਤੋਂ ਜੰਮੂ ਵੱਲ ਜਾ ਰਹੀ ਸੀ। ਹਾਦਸੇ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗਿਆ ਹੈ। ਸ਼ੁਰੂਆਤੀ ਜਾਂਚ ‘ਚ ਕਿਹਾ ਜਾ ਰਿਹਾ ਹੈ ਕਿ ਲਾਪਰਵਾਹੀ ਕਾਰਨ ਹਾਦਸਾ ਵਾਪਰਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਰਾਹਤ ਤੇ ਬਚਾਅ ਟੀਮ ਮੌਕੇ ‘ਤੇ ਪਹੁੰਚੀ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।


