- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ
ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ ਹੁਣ 18 ਫਰਵਰੀ
ਚੰਡੀਗੜ – ਰਾਜ ਚੋਣ ਕਮਿਸ਼ਨ ਵਲੋਂ ਅੱਜ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮਿਤੀ 16 ਫਰਵਰੀ 2021 ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫਸਰ ਐਸ.ਏ.ਐਸ. ਨਗਰ ਵਲੋਂ ਡਿਪਟੀ ਕਮਿਸਨਰ ਕਮ ਜ਼ਿਲ੍ਹਾ ਚੋਣ ਅਫਸਰ ਰਾਹੀਂ ਰਿਪੋਰਟ ਭੇਜੀ ਗਈ ਜਿਸ ਵਿੱਚ ਨਗਰ ਨਿਗਮ ਐਸ.ਏ.ਐਸ. ਨਗਰ ਦੇ ਵਾਰਡ ਨੰ: 10 ਦੇ ਬੂਥ ਨੰ: 32 ਅਤੇ 33 ਵਿੱਚ ਵੋਟਾਂ ਪੈਣ ਦੋਰਾਨ ਹੋਈਆਂ ਕੁਤਾਹੀਆਂ ਦਾ ਜਿਕਰ ਕੀਤਾ ਗਿਆ ਅਤੇ ਇਨ੍ਹਾਂ ਬੂਥਾਂ ਤੇ ਮੁੜ ਵੋਟਾਂ ਕਰਵਾਉਣ ਦੀ ਸਿਫਾਰਸ਼ ਕੀਤੀ ਗਈ ਸੀ । ਇਸਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨਾਂ 2 ਬੂਥਾਂ ’ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।ਇਨ੍ਹਾਂ ਦੋਵਾਂ ਬੂਥਾਂ ਤੇ ਹੁਣ ਮਿਤੀ 17 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਪਹਿਲਾਂ ਮਿਥੇ ਪ੍ਰੋਗਰਾਮ ਦੀ ਥਾਂ ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ 18 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ।


