- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜ ਚੋਣ ਕਮਿਸ਼ਨ ਵਲੋਂ 3 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ
ਚੰਡੀਗੜ – ਰਾਜ ਚੋਣ ਕਮਿਸ਼ਨ ਵਲੋਂ ਅੱਜ ਪਟਿਆਲਾ ਦੇ ਨਗਰ ਕੌਂਸਲ, ਪਾਤੜਾਂ ਅਤੇ ਸਮਾਣਾ ਦੇ 3 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।ਪਟਿਆਲਾ ਜ਼ਿਲੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵਲੋਂ ਵਾਰਡ ਨੰ: 8 ਦੇ ਬੂਥ ਨੰ: 11 ਵਿੱਚ ਵੋਟਾਂ ਦੌਰਾਨ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ । ਇਸੇ ਤਰਾਂ ਪਟਿਆਲਾ ਜ਼ਿਲੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਵਲੋਂ ਵੀ ਸਮਾਣਾ ਦੇ ਵਾਰਡ ਨੰ: 11 ਦੇ ਬੂਥ ਨੰ: 22 ਅਤੇ 23 ਵਿੱਚ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ ।ਇਸ ਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨਾਂ ਤਿੰਨਾਂ ਬੂਥਾਂ ਤੇ ਸਟੇਟ ਇਲੇਕਸ਼ਨ ਕਮਿਸ਼ਨ ਐਕਟ, 1994 ਦੀ ਧਾਰਾ 59(2)(ਏ) ਅਧੀਨ ਇਨਾਂ ਤਿੰਨਾਂ ਬੂਥਾਂ ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਇਨਾਂ ਤਿੰਨਾਂ ਬੂਥਾਂ ਤੇ ਹੁਣ ਮਿਤੀ 16 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਗਿਣਤੀ 17 ਫਰਵਰੀ, 2021 ਨੂੰ ਹੋਵੇਗੀ।


