- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜ ਪੱਧਰੀ ਸਵੀਪ ਕੌਆਰਡੀਨੇਸ਼ਨ ਕੋਰ ਕਮੇਟੀ ਦੀ ਮੀਟਿੰਗ
ਚੰਡੀਗੜ – ਲੋਕਾਂ ਨੂੰ ਵੋਟਾ ਬਨਾਉਣ ਅਤੇ ਵੋਟਰ ਵਜੋਂ ਆਪਣੇ ਵੇਰਵਿਆਂ ਨੁੰ ਜਾਂਚਣ ਲਈ ਪ੍ਰੇਰਿਤ ਕਰਨ ਵਾਸਤੇ ਰਾਜ ਪੱਧਰੀ ਸਵੀਪ ਕੌਆਰਡੀਨੇਸ਼ਨ ਕੋਰ ਕਮੇਟੀ ਦੀ ਅੱਜ ਦਫਤਰ ਮੁੱਖ ਚੋਣ ਅਫਸਰ, ਪੰਜਾਬ, ਵਿਖੇ ਮੀਟਿੰਗ ਕੀਤੀ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਵਲੋਂ ਕੀਤੀ ਗਈ । ਮੀਟਿੰਗ ਵਿੱਚ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਸਥਾਨਕ ਸਰਕਾਰ, ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਈ-ਗਵਰਨਸ ਸੋਸਾਇਟੀ ਪੰਜਾਬ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ, ਲੋਕ ਸੰਪਰਕ ਵਿਭਾਗ, ਯੂਵਕ ਸੇਵਾਵਾਂ, ਡਾਇਰੈਕਟਰ, ਖੇਡਾਂ, ਸਭਿਆਚਾਰਕ ਮਾਮਲੇ, ਸਿਹਤ ਤੇ ਪਰਿਵਾਰ ਭਲਾਈ, ਡੀ.ਪੀ.ਆਈ.(ਕਾਲਜਾਂ), ਡੀ.ਪੀ.ਆਈ. (ਸੈਕੰਡਰੀ) ਅਤੇ ਡੀ.ਪੀ.ਆਈ. (ਐਲੀਮੈਂਟਰੀ) ਦੇ ਅਧਿਕਾਰੀਆਂ ਹਾਜਰ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਜੂ ਨੇ ਕਿਹਾ ਕਿ ਮੋਜੂਦਾ ਸਮੇਂ ਸਾਨੂੰ ਸਵੀਪ ਗਤੀਵਿਧੀਆਂ ਅਧੀਨ ਵੋਟਰ ਐਨਰੋਲਮੈਂਟ ਅਤੇ ਵੋਟਰ ਵਜੋਂ ਚੋਣ ਵਿਭਾਗ ਦੀਆਂ ਸੂਚੀਆਂ ਵਿੱਚ ਦਰਜ ਵੇਰਵਿਆਂ ਦੀ ਜਾਂਚ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵੱਲ ਹੋਰ ਧਿਆਨ ਦੇਣਾ ਚਾਹੀਂਦਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਦਰਜ ਵੇਰਵੇ ਦੀ ਜਾਂਚ ਕਰਨ ਲਈ ਬੀ.ਐਲ.ਉ. ਘਰ-ਘਰ ਜਾ ਰਹੇ ਹਨ ਪਰ ਇਸ ਨੂੰ ਸੁਖਾਲਾ ਬਨਾਉਣ ਲਈ ਵੋਟਰ ਚੋਣ ਕਮਿਸ਼ਨ ਦੀ ਵੈਬਸਾਇਟ ਐਨ.ਵੀ.ਐਸ.ਪੀ., ਮੋਬਾਇਲ ਐਪ ਵੋਟਰ ਹੈਲਪਲਾਈਨ ਰਾਹੀ, ਕਾਮਨ ਸਰਵਿਸ ਸੈਂਟਰ ਰਾਹੀ ਅਤੇ ਈ.ਆਰ.ਉ. ਰਾਹੀ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ।ਡਾ. ਰਾਜੂ ਨੇ ਮੀਟਿੰਗ ਵਿੱਚ ਹਾਜਰ ਸਮੂੰਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਂਗ ਅਧੀਨ ਆਉਦੇ ਕਰਮਚਾਰੀਆ ਦੀ ਵੋਟਰ ਵਜੋਂ ਆਨਲਾਈਨ ਵੈਰੀਫੀਕੇਸ਼ਨ ਨੂੰ ਯਕੀਨੀ ਬਨਾਉਣ।


