- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਣਾ ਕੇ.ਪੀ. ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ
ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ।ਮਹਾਨ ਸੰਤ ਸਿਪਾਹੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਅਤੇ ਸੱਚ ਅਤੇ ਨਿਆਂ ਨੂੰ ਕਾਇਮ ਰੱਖਣ ਲਈ ਆਪਣੇ ਪੂਰੇ ਪਰਿਵਾਰ ਦੀ ਕੁਰਬਾਨੀ ਵੀ ਦੇ ਦਿੱਤੀ।ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਨੀਂਹ ਨਾਲ ਇਕ ਬਹਾਦਰ ਕੌਮ ਨੂੰ ਜਨਮ ਦਿੱਤਾ ਸੀ। ਉਹਨਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਦੇ ਮਨੁੱਖਤਾ ਪ੍ਰਤੀ ਅਨੌਖੇ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਅਤੇ ਸਰਬੰਸਦਾਨੀ ਦੀਆਂ ਸਿੱਖਿਆਵਾਂ ਹਮੇਸ਼ਾਂ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰਨਗੀਆਂ।


