- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਣਾ ਗੁਰਮੀਤ ਸਿੰਘ ਸੋਢੀ ਨੇ ਚੌਥੀ ਸ਼ਿਵਾਲਿਕ ਹਿੱਲ ਡ੍ਰਾਈਵ ਕਾਰ ਰੈਲੀ ਝੰਡੀ ਦਿਖਾ ਕੇ ਕੀਤੀ ਰਵਾਨਾ
ਅਜਿਹੇ ਉਪਰਾਲੇ ਖੇਤਰ ਵਿੱਚ ਮੋਟਰ ਸਪੋਰਟਸ ਨੂੰ ਹੁਲਾਰਾ ਦੇਣ ’ਚ ਮਦਦਗ਼ਾਰ ਸਾਬਤ ਹੁੰਦੇ ਹਨ: ਖੇਡ ਮੰਤਰੀ
ਚੰਡੀਗੜ – ਅੱਜ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਥੋਂ ਨੇੜਲੇ ਮੁੱਲਾਂਪੁਰ ਗਰੀਬਦਾਸ ਤੋਂ ਚੌਥੀ ਸ਼ਿਵਾਲਿਕ ਹਿੱਲ ਡ੍ਰਾਈਵ ਕਾਰ ਰੈਲੀ ਝੰਡੀ ਦਿਖਾ ਕੇ ਰਵਾਨਾ ਕੀਤੀ। ਇਹ ਰੈਲੀ ਬਿਸ਼ਪ ਕੌਟਨ ਸਕੂਲ, ਸ਼ਿਮਲਾ ਨਾਲ ਸਬੰਧਤ ਓਲਡ ਕੌਟੇਨੀਅਨਜ਼ ਐਸੋਸੀਏਸ਼ਨ(ਓਸੀਏ)(ਨਾਰਦਰਨ ਚੈਪਟਰ) ਵਲੋਂ ਆਯੋਜਿਤ ਕੀਤੀ ਗਈ।ਇਸ ਮੌਕੇ ਆਪਣੇ ਭਾਸ਼ਣ ਦੌਰਾਨ ਰਾਣਾ ਸੋਢੀ ਨੇ ਕਿਹਾ ਇਸ ਰੈਲੀ ਦਾ ਮੁੱਖ ਮੰਤਵ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਜਾਗਰੂਕ ਕਰਨਾ ਹੈ। ਉਨਾਂ ਆਸ ਪ੍ਰਗਟਾਈ ਕਿ ਇਹ ਰੈਲੀ ਖੇਤਰ ਵਿੱਚ ਮੋਟਰ ਸਪੋਰਟਸ ਨੂੰ ਹੁਲਾਰਾ ਦੇਣ ’ਚ ਅਹਿਮ ਭੂਮਿਕਾ ਨਿਭਾਏਗੀ। ਖੇਡ ਮੰਤਰੀ ਨੇ ਸ਼ਲਾਘਾ ਕਰਦੇ ਹੋਏ ਕਿਹਾ ਕਿ ਹਰ ਸਾਲ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਪ੍ਰਤੀਭਾਗੀ ਇਸ ਰੈਲੀ ਵਿੱਚ ਭਾਗ ਲੈਂਦੇ ਹਨ ਜੋ ਕਿ ਸੂਬੇ ਵਿੱਚ ਇਸ ਖੇਡ ਦੀ ਵੱਧ ਰਹੀ ਲੋਕਪਿ੍ਰਯਤਾ ਦਾ ਸੂਚਕ ਹੈ। ਇਹ ਵੀ ਦੱਸਣਯੋਗ ਹੈ ਕਿ ਇਹ ਰੈਲੀ 165 ਕਿਲੋਮੀਟਰ ਦੀ ਦੂਰੀ ਤਹਿ ਕਰੇਗੀ।ਇਸ ਮੌਕੇ ਹੋਰ ਪਤਵੰਤਿਆਂ ਤੋਂ ਬਿਨਾਂ ਓਲਡ ਕੌਟੇਨੀਅਨਜ਼ ਐਸੋਸੀਏਸ਼ਨ ਦੇ ਪ੍ਰਧਾਨ ਲੈਫਟੀਨੈਂਟ ਕਰਨਲ ਉਪਿੰਦਰ ਸਿੰਘ ਗਿੱਲ ਸ਼ਾਮਲ ਸਨ।


