- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਣਾ ਸੋਢੀ ਨੇ ਸਰਹੱਦੀ ਖੇਤਰ ਅਤੇ ਕੈਂਟ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੇਂਦਰੀ ਰੱਖਿਆ ਮੰਤਰੀ ਨੂੰ ਮੰਗ ਪੱਤਰ ਸੌਂਪਿਆ
ਫਿਰੋਜ਼ਪੁਰ/ਚੰਡੀਗੜ੍ਹ – ਕੇਂਦਰੀ ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਦੇ ਹੁਸੈਨੀਵਾਲਾ ਦੇ ਦੌਰੇ ਦੌਰਾਨ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਮੰਗ ਪੱਤਰ ਸੌਂਪਿਆ। ਰਾਣਾ ਸੋਢੀ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਰੱਖਿਆ ਮੰਤਰੀ ਨੂੰ ਸੌਂਪੇ ਮੰਗ ਪੱਤਰ ਵਿੱਚ ਮੰਗ ਕੀਤੀ ਕਿ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੇੜਲੇ ਕੰਢਿਆਲੀ ਤਾਰ ਪਾਰਲੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਵਧਾ ਕੇ 20 ਹਜ਼ਾਰ ਰੁਪਏ ਕੀਤੀ ਜਾਵੇ। ਇਸ ਤੋਂ ਇਲਾਵਾ ਜਿਹੜੇ ਕਿਸਾਨਾਂ ਨੂੰ ਆਪਣੀ ਫਸਲ ਪਾਲਣ ਲਈ ਡੀਜ਼ਲ ਫੂਕਣਾ ਪੈਂਦਾ ਹੈ, ਉਨ੍ਹਾਂ ਨੂੰ ਬਿਜਲੀ ਦੇ ਕੁਨੈਕਸ਼ਨ ਦੇਣ ਲਈ ਸੈਨਾ ਵੱਲੋਂ ‘ਇਤਰਾਜ਼ਹੀਣਤਾ ਸਰਟੀਫਿਕੇਟ’ ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ ਕੰਢਿਆਲੀ ਤਾਰ ਪਾਰ ਕਾਸ਼ਤ ਕਰਦੇ ਗਰੀਬ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ।ਰਾਣਾ ਸੋਢੀ ਨੇ ਕਿਹਾ ਕਿ ਉਨ੍ਹਾਂ ਕੈਂਟ ਖੇਤਰ ਸਬੰਧੀ ਵੀ ਲੋਕਾਂ ਦੀ ਮੁਸ਼ਕਲਾਂ ਬਾਰੇ ਰੱਖਿਆ ਮੰਤਰੀ ਨੂੰ ਜਾਣੂੰ ਕਰਵਾਇਆ। ਕੈਂਟ ਖੇਤਰ ਦੀਆਂ ਜਿਹੜੀਆਂ ਪੁਰਾਣੀਆਂ ਇਮਾਰਤਾਂ ਖਸਤਾ ਹਾਲਤ ਵਿੱਚ ਹਨ, ਉਨ੍ਹਾਂ ਦੀ ਰਿਪੇਅਰ ਦੀ ਇਜਾਜ਼ਤ ਦਿੱਤੀ ਜਾਵੇ। ਕੈਂਟ ਖੇਤਰ ਵਿਚਲੀਆਂ ਜਾਇਦਾਦਾਂ ਦੀ ਮਾਲਕੀ ਤਬਦੀਲੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਲੋਕ ਹਾਊਸ ਲੋਨ ਜਿਹੇ ਲਾਭ ਹਾਸਲ ਕਰ ਸਕਣ। ਬਰਤਾਨਵੀ ਸਮੇਂ ਦੇ ਉਸ ਪੁਰਾਣੇ ਕਾਨੂੰਨ ਨੂੰ ਖਤਮ ਕੀਤਾ ਜਾਵੇ ਜਿਸ ਤਹਿਤ ਇਕ ਵਿਦੇਸ਼ੀ ਤਾਂ ਜਾਇਦਾਦ ਖਰੀਦ ਸਕਦਾ ਸੀ ਪਰ ਕਿਸੇ ਭਾਰਤੀ ਵਿਅਕਤੀ ਨੂੰ ਜਾਇਦਾਦ ਦੀ ਕੀਮਤ ਪੰਜ ਹਜ਼ਾਰ ਰੁਪਏ ਤੋਂ ਵੱਧ ਹੋਣ ਦੀ ਸੂਰਤ ਵਿੱਚ ਖਰੀਦ ਸਬੰਧੀ ਇਜਾਜ਼ਤ ਲੈਣੀ ਪੈਂਦੀ ਸੀ। ਕੈਂਟੋਨਮੈਂਟ ਐਕਟ 2006 ਵਿੱਚ ਸੋਧ ਕੀਤੀ ਜਾਵੇ ਤਾਂ ਜੋ ਸਿਵਲ ਖੇਤਰ ਵਿੱਚ ਸੈਨਾ ਦੀ ਕੋਈ ਦਖਲਅੰਦਾਜ਼ੀ ਨਾ ਹੋਵੇ। ਜਿਨ੍ਹਾਂ ਜਾਇਦਾਦਾਂ ਦੀ ਲੀਜ਼ ਖਤਮ ਹੋ ਚੁੱਕੀ ਹੈ, ਉਸ ਨੂੰ ਨਵਿਆਇਆ ਜਾਵੇ ਅਤੇ ਇਨ੍ਹਾਂ ਜਾਇਦਾਦਾਂ ਨੂੰ ਫਰੀਹੋਲਡ ਐਲਾਨਣ ਸਬੰਧੀ ਨੀਤੀ ਬਣਾਈ ਜਾਵੇ। ਭੌਂ-ਨੀਤੀ ਬਣਾਉਂਦੇ ਸਮੇਂ ਲੋਕ ਪ੍ਰਤੀਨਿਧੀਆਂ ਦੀ ਸ਼ਮੂਲੀਅਤ ਵੀ ਯਕੀਨੀ ਬਣਾਈ ਜਾਵੇ।ਰਾਣਾ ਸੋਢੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਉਠਾਈਆਂ ਮੰਗਾਂ ‘ਤੇ ਰੱਖਿਆ ਮੰਤਰੀ ਨੇ ਹਾਂਪੱਖੀ ਹੁੰਗਾਰਾ ਦਿੱਤਾ। ਰੱਖਿਆ ਮੰਤਰੀ ਨੇ ਜਿੱਥੇ ਬਿਜਲੀ ਦੇ ਕੁਨੈਕਸ਼ਨ ਲਈ ‘ਇਤਰਾਜ਼ਹੀਣਤਾ ਸਰਟੀਫਿਕੇਟ’ ਜਾਰੀ ਕਰਨ ਦੀ ਸਿਧਾਂਤਕ ਸਹਿਮਤੀ ਦਿੱਤੀ ਉਥੇ ਬਾਕੀ ਮੰਗਾਂ ‘ਤੇ ਵੀ ਵਿਚਾਰ ਕਰਨ ਦਾ ਭਰੋਸਾ ਦਿੱਤਾ।


