- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਣਾ ਸੋਢੀ ਵੱਲੋਂ ਪਰਵਾਸੀ ਨੌਜਵਾਨਾਂ ਨੂੰ ਆਪਣੀ ਜੜਾਂ ਨਾਲ ਜੁੜਨ ਦਾ ਸੱਦਾ
ਖੇਡ ਮੰਤਰੀ ਦੀ ਅਗਵਾਈ ਹੇਠ ਪੰਜਾਬ ਦਾ ਉਚ ਪੱਧਰੀ ਵਫਦ ਵਾਰਾਨਾਸੀ ਵਿਖੇ ਤਿੰਨ ਰੋਜ਼ਾ ਯੁਵਕ ਪਰਵਾਸੀ ਭਾਰਤੀ ਦਿਵਸ ਸਮਾਗਮ ਵਿੱਚ ਹੋਇਆ ਸ਼ਾਮਲ
ਵਾਰਾਨਸੀ/ਚੰਡੀਗੜ – ਵਾਰਾਨਾਸੀ ਵਿਖੇ ਅੱਜ ਸ਼ੁਰੂ ਹੋਏ ਤਿੰਨ ਰੋਜ਼ਾ ‘ਯੁਵਕ ਪਰਵਾਸੀ ਭਾਰਤੀ ਦਿਵਸ’ ਸਮਾਗਮ ਵਿੱਚ ਪੰਜਾਬ ਦੇ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਪੰਜਾਬ ਦਾ ਉਚ ਪੱਧਰੀ ਵਫਦ ਸ਼ਾਮਲ ਹੋਇਆ ਜਿੱਥੇ ਉਨਾਂ ਵਿਦੇਸ਼ਾਂ ਵਿੱਚ ਰਹਿੰਦੇ ਪਰਵਾਸੀ ਪੰਜਾਬੀ ਨੌਜਵਾਨਾਂ ਨੂੰ ਪੰਜਾਬ ਆ ਕੇ ਆਪਣੀਆਂ ਜੜਾਂ ਨਾਲ ਜੁੜਨ ਦਾ ਸੱਦਾ ਦਿੱਤਾ। ਰਾਣਾ ਸੋਢੀ ਨੇ ਸੂਮਹ ਪਰਵਾਸੀ ਭਾਰਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਵੀ ਸ਼ਿਰਕਤ ਕਰਨ ਦਾ ਨਿੱਘਾ ਸੱਦਾ ਦਿੱਤਾ। ਉਨਾਂ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਪਰਵਾਸੀ ਭਾਰਤੀਆਂ ਨੂੰ ਪੰਜਾਬ ਆ ਕੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵੀ ਸੱਦਾ ਦਿੱਤਾ। ਉਨਾਂ ਪਰਵਾਸੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਤੰਦਰੁਸਤੀ ਮਿਸ਼ਨ ਵਿੱਚ ਹਿੱਸੇਦਾਰ ਬਣਨ ਅਤੇ ਨਾਲ ਹੀ ਪਰਵਾਸੀ ਉਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਆ।ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਪਰਵਾਸੀਆਂ ਨੂੰ ਪੰਜਾਬ ਨਾਲ ਜੋੜਨ ਲਈ ‘ਆਪਣੀਆਂ ਜੜਾਂ ਨਾਲ ਜੁੜੋ’ ਸਕੀਮ ਸ਼ੁਰੂ ਕੀਤੀ ਹੈ। ਉਨਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਪਰਵਾਸੀ ਪੰਜਾਬੀ ਆਪਣੇ ਬੱਚੇ ਆਪਣੀ ਮਾਤ ਭੂਮੀ ਨਾਲ ਜੋੜਨਾ ਚਾਹੁੰਦੇ ਸਨ ਜਿਸ ਲਈ ਹੁਣ ਵਿਦੇਸ਼ਾਂ ਵਿੱਚ ਬੈਠਾ ਕੋਈ ਵੀ 16 ਤੋਂ 22 ਸਾਲ ਤੱਕ ਦਾ ਬੱਚਾ ਜੋ ਹੁਣ ਤੱਕ ਪੰਜਾਬ ਨਹੀਂ ਆਇਆ, ਆਨਲਾਈਨ ਅਪਲਾਈ ਕਰ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਇਨਾਂ ਬੱਚਿਆਂ ਦੇ ਪੰਜਾਬ ਆਉਣ ਦਾ ਸਾਰਾ ਖਰਚਾ ਚੁੱਕਿਆ ਜਾਵੇਗਾ ਅਤੇ ਪੰਜਾਬ ਵਿੱਚ ਮੌਜੂਦ ਧਾਰਮਿਕ, ਇਤਿਹਾਸਕ ਅਤੇ ਸੈਲਾਨੀ ਥਾਵਾਂ ਦੇ ਦਰਸ਼ਨ ਕਰਵਾਏ ਜਾਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਸਾਰੂ ਮਾਹੌਲ ਸਿਰਜਿਆ ਗਿਆ ਹੈ ਜਿੱਥੇ ਧਾਰਮਿਕ, ਇਤਿਹਾਸਕ ਤੇ ਸੈਲਾਨੀ ਥਾਵਾਂ ਦੀ ਦਿੱਖ ਬਦਲੀ ਗਈ ਹੈ ਤਾਂ ਜੋ ਕਿਸੇ ਵੀ ਸ਼ਰਧਾਲੂ ਤੇ ਸੈਲਾਨੀ ਨੂੰ ਕੋਈ ਦਿੱਕਤ ਨਾ ਆਵੇ।ਖੇਡ ਮੰਤਰੀ ਨੇ ਸੂਮਹ ਪਰਵਾਸੀ ਭਾਰਤੀਆਂ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਵੀ ਸੱਦਾ ਦਿੱਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਵੱਲੋਂ 550ਵੇਂ ਗੁਰਪੁਰਬ ਸਬੰਧੀ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ। ਉਨਾਂ ਕਿਹਾ ਕਿ ਇਹ ਸਮਾਗਮ ਸਾਲ ਭਰ ਚੱਲਣਗੇ ਅਤੇ ਵਿਦੇਸ਼ਾਂ ਵਿੱਚ ਬੈਠੇ ਭਾਰਤੀ ਇਨਾਂ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਉਚੇਚੇ ਤੌਰ ‘ਤੇ ਦੇਸ਼ ਵਿੱਚ ਆਉਣ।ਵਾਰਾਨਾਸੀ ਵਿਖੇ ਸ਼ੁਰੂ ਹੋਏ ਸਮਾਗਮ ਵਿੱਚ ਅੱਜ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ, ਕੇਂਦਰੀ ਖੇਡ ਮੰਤਰੀ ਸ੍ਰੀ ਰਾਜਯਾਵਰਧਨ ਸਿੰਘ ਰਾਠੌਰ, ਕੇਂਦਰੀ ਵਿਦੇਸ਼ ਰਾਜ ਮੰਤਰੀ ਜਨਰਲ (ਸੇਵਾ ਮੁਕਤ) ਵੀ.ਕੇ.ਸਿੰਘ, ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਵੀ ਸ਼ਿਰਕਤ ਕੀਤੀ। ਭਲਕੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸੰਮਲੇਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਸੰਮੇਲਨ ਵਿੱਚ ਰਾਣਾ ਸੋਢੀ ਦੀ ਅਗਵਾਈ ਹੇਠ ਸ਼ਿਰਕਤ ਕਰ ਰਹੇ ਪੰਜਾਬ ਦੇ ਵਫਦ ਵਿੱਚ ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਭੰਡਾਰੀ, ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਤੇ ਡਾਇਰੈਕਟਰ ਸ੍ਰੀ ਮਾਲਵਿੰਦਰ ਸਿੰਘ ਜੱਗੀ ਵੀ ਸ਼ਾਮਲ ਸਨ।ਇਸ ਮੌਕੇ ਰਾਣਾ ਸੋਢੀ ਨੇ ਸੰਮੇਲਨ ਦੌਰਾਨ ਪੰਜਾਬ ਸਰਕਾਰ ਦੇ ਵੱਖ-ਵੱਖ ਅਦਾਰਿਆਂ ਪੀ.ਐਸ.ਆਈ.ਈ.ਸੀ., ਸੈਰ ਸਪਾਟਾ ਵਿਭਾਗ, ਮਾਰਕਫੈਡ, ਪੁੱਡਾ, ਗਮਾਡਾ ਆਦਿ ਵੱਲੋਂ ਲਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਉਦਘਾਟਨ ਵੀ ਕੀਤਾ। ਉਨਾਂ ਪੰਜਾਬ ਦੇ ਪੂਰੇ ਵਫਦ ਨਾਲ ਪੂਰੇ ਪ੍ਰਦਰਸ਼ਨੀ ਹਾਲ ਨੂੰ ਵੀ ਵੇਖਿਆ ਅਤੇ ਪਰਵਾਸੀ ਨੌਜਵਾਨਾਂ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕੀਤੀ।


