- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਫ਼ਾਲ ਸੌਦੇ ’ਤੇ ਸ਼ਤਰੂਘਨ ਨੇ ਆਪਣੀ ਸਰਕਾਰ ਘੇਰੀ
ਮੁਜ਼ੱਫਰਨਗਰ – ਰੁੱਸੇ ਹੋਏ ਭਾਜਪਾ ਆਗੂ ਸ਼ਤਰੂਘਨ ਸਿਨਹਾ ਨੇ ਰਾਫ਼ਾਲ ਸੌਦੇ ’ਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਨੁਕਤਾਚੀਨੀ ਕੀਤੀ ਹੈ। ਉਨ੍ਹਾਂ ਕਿਹਾ ਕਿ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਵਾ ਔਲਾਂਦ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੇ ਸੌਦੇ ਲਈ ਰਿਲਾਇੰਸ ਡਿਫੈਂਸ ਦਾ ਨਾਮ ਪ੍ਰਸਤਾਵਿਤ ਕੀਤਾ ਸੀ। ਤਾਵਲੀ ਪਿੰਡ ’ਚ ਐਤਵਾਰ ਨੂੰ ਕਿਸਾਨ ਪੰਚਾਇਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਿੰਦੂਸਤਾਨ ਐਰੋਨੌਟਿਕਸ ਲਿਮਟਿਡ ਵਰਗੀ ਤਜਰਬੇਕਾਰ ਕੰਪਨੀ ਨੂੰ ਸੌਦੇ ’ਚ ਸ਼ਾਮਲ ਨਾ ਕਰਨ ’ਤੇ ਸਵਾਲ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੀਂ ਕੰਪਨੀ ਨੂੰ ਰਾਫ਼ਾਲ ਜੈੱਟਾਂ ਦਾ ਸੌਦਾ ਕਿਸ ਆਧਾਰ ’ਤੇ ਮਿਲ ਗਿਆ। ਸ਼ਤਰੂਘਨ ਨੇ ਸਾਰੇ ਵਿਰੋਧੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ 2019 ਦੀਆਂ ਆਮ ਚੋਣਾਂ ’ਚ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਜਾਣ। ਕਿਸਾਨਾਂ ਨੂੰ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਸੰਬੋਧਨ ਕੀਤਾ। ਜ਼ਿਕਰਯੋਗ ਹੈ ਕਿ ਕਾਂਗਰਸ ਅਤੇ ਭਾਜਪਾ ਰਾਫ਼ਾਲ ਲੜਾਕੂ ਜੈੱਟਾਂ ਦੇ ਸੌਦੇ ’ਚ ਸ਼ਬਦੀ ਜੰਗ ’ਚ ਉਲਝੇ ਪਏ ਹਨ।


