- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਫੇਲ ਡੀਲ ਦੀ ਜਾਣਕਾਰੀ ਦੇਣ ਤੋਂ ਸੀ. ਏ. ਜੀ ਨੇ ਕੀਤਾ ਇਨਕਾਰ
ਨਵੀਂ ਦਿੱਲੀ – ਕੰਟਰੋਲਰ ਅਤੇ ਐਡੀਟਰ ਜਨਰਲ (ਸੀ. ਏ. ਜੀ) ਨੇ ਵਿਵਾਦਿਤ ਰਾਫੇਲ ਜਹਾਜ਼ ਸਮਝੌਤੇ ਦੇ ਆਪਣੇ ਅੰਕੜਿਆ ਦਾ ਬਿਓਰਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ| ਸੀ. ਏ. ਜੀ. ਨੇ ਕਿਹਾ ਹੈ ਕਿ ਰਾਫੇਲ ਸਮਝੌਤੇ ਦੇ ਅੰਕੜਿਆ ਦੀ ਪ੍ਰਕਿਰਿਆ ਹੁਣ ਤੱਕ ਪੂਰੀ ਨਹੀਂ ਹੋਈ ਹੈ ਅਤੇ ਹੁਣ ਕੋਈ ਖੁਲਾਸਾ ਕਰਨ ਨਾਲ ਸੰਸਦ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਹੋਵੇਗੀ| ਪੁਣੇ ਵਿੱਚ ਰਹਿਣ ਵਾਲੇ ਵਰਕਰ ਵਿਹਾਰ ਦੁਰਵੀ ਵੱਲੋਂ ਸੂਚਨਾ ਦਾ ਅਧਿਕਾਰ (ਆਰ. ਟੀ. ਆਈ.) ਕਾਨੂੰਨ ਦੇ ਤਹਿਤ ਦਾਇਰ ਇਕ ਐਪਲੀਕੇਸ਼ਨ ਤੇ ਆਪਣੇ ਜਵਾਬ ਵਿੱਚ ਸੀ. ਏ. ਜੀ. ਨੇ ਇਹ ਜਾਣਕਾਰੀ ਦਿੱਤੀ ਹੈ| ਦੇਸ਼ ਦੇ ਆਡੀਟਰ ਨੇ ਕਿਹਾ,” ਆਡਿਟ ਵਿੱਚ ਪ੍ਰਗਤੀ ਹੋ ਰਹੀ ਹੈ ਅਤੇ ਰਿਪੋਰਟ ਨੂੰ ਹੁਣ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ| ਇਹ ਸੂਚਨਾ ਆਰ. ਟੀ. ਆਈ. ਕਾਨੂੰਨ ਦੀ ਧਾਰਾ 8(1)(ਸੀ) ਦੇ ਤਹਿਤ ਨਹੀਂ ਦਿੱਤੀ ਜਾ ਸਕਦੀ ਹੈ, ਕਿਉਂਕਿ ਅਜਿਹਾ ਕਰਨਾ ਸੰਸਦ ਦੇ ਵਿਸ਼ੇਸ਼ ਅਧਿਕਾਰ ਦਾ ਉਲੰਘਣ ਹੋਵੇਗਾ| ਪਿਛਲੇ ਮਹੀਨੇ ਸੁਪਰੀਮ ਕੋਰਟ ਨੇ ਉਨ੍ਹਾਂ ਐਪਲੀਕੇਸ਼ਨਾਂ ਨੂੰ ਖਾਰਿਜ ਕਰ ਦਿੱਤਾ ਸੀ, ਜਿਨ੍ਹਾਂ ਵਿੱਚ 36 ਰਾਫੇਲ ਜਹਾਜ਼ਾਂ ਨੂੰ ਖਰੀਦ ਦੇ ਲਈ ਭਾਰਤ ਅਤੇ ਫਰਾਂਸ ਦੇ ਵਿਚਾਲੇ ਹੋਏ ਸਮਝੌਤੇ ਨੂੰ ਚੁਣੌਤੀ ਦਿੱਤੀ ਗਈ ਸੀ| ਕੋਰਟ ਨੇ ਕਿਹਾ ਸੀ ਕਿ ਇਸ ਮਾਮਲੇ ਵਿੱਚ ਫੈਸਲਾ ਲੈਣ ਦੀ ਪ੍ਰਕਿਰਿਆ ਤੇ ਸ਼ੱਕ ਕਰਨ ਦਾ ਕੋਈ ਕਾਰਨ ਨਹੀਂ ਹੈ| ਐਪਲੀਕੇਸ਼ਨਾਂ ਵਿੱਚ ਮੰਗ ਕੀਤੀ ਗਈ ਸੀ ਕਿ 58,000 ਕਰੋੜ ਰੁਪਏ ਦੇ ਸਮਝੌਤੇ ਵਿੱਚ ਹੋਈ ਕਥਿਤ ਅਨਿਯਮਿਤਤਾ ਦੀ ਜਾਂਚ ਦੇ ਲਈ ਐਫ. ਆਈ. ਆਰ. ਦਰਜ ਕਰਨੀ ਚਾਹੀਦੀ ਹੈ ਅਤੇ ਮਾਮਲੇ ਦੀ ਛਾਣਬੀਣ ਅਦਾਲਤ ਦੀ ਨਿਗਰਾਨੀ ਵਿੱਚ ਕਰਵਾਈ ਜਾਵੇ|


