- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਫੇਲ ਸੌਦਾ; ਕਾਂਗਰਸ ਕੋਲ ਕਹਿਣ ਲਈ ਕੁਝ ਨਵਾਂ ਨਹੀਂ : ਜੇਤਲੀ
ਨਵੀ ਦਿੱਲੀ – ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਅੱਜ ਕਾਂਗਰਸ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਉਹ ਫ਼ਰਜ਼ੀ ਰਾਫੇਲ ਵਿਵਾਦ ਖੜਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਦਕਿ ਇਹ ਰੱਖਿਆ ਸੌਦਾ ਦੋ ਦੇਸ਼ਾਂ ਦੀਆਂ ਸਰਕਾਰਾਂ ਵਿਚਕਾਰ ਹੋਇਆ ਸੀ ਜਿਸ ਵਿੱਚ ਕੋਈ ਤੀਜੀ ਧਿਰ ਸ਼ਾਮਲ ਨਹੀਂ ਸੀ।
ਸ੍ਰੀ ਜੇਤਲੀ ਨੇ ਕਿਹਾ ਕਿ ਕਾਂਗਰਸ ਕੋਲ ਕੋਈ ਮੁੱਦਾ ਨਹੀਂ ਬਚਿਆ ਜਿਸ ਕਰ ਕੇ ਬਹੁਗਿਣਤੀ ਦੀ ਝਾੜਝੰਬ ਕਰ ਕੇ ਧਰਮ ਨਿਰਪੱਖਤਾ ਦਾ ਨਵਾਂ ਪੈਮਾਨਾ ਬਣਾਉਣ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੇ ਉਨ੍ਹਾਂ ਦੇ ਵਿਰੋਧੀਆਂ ਵਿਚਕਾਰ ਹਰਮਨ ਪਿਆਰਤਾ ਦਾ ਖੱਪਾ ਬਹੁਤ ਜ਼ਿਆਦਾ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ ਜਿਹੇ ਸੂੂਬਿਆਂ ਜਿੱਥੋਂ ਲੋਥ ਸਭਾ ਦੀਆਂ ਕਰੀਬ 50 ਫ਼ੀਸਦ ਸੀਟਾਂ ਆਉਂਦੀਆਂ ਹਨ, ਵਿੱਚ ਕਾਂਗਰਸ ਦੀ ਜਾਂ ਨਾਮਾਤਰ ਮੌਜੂਦਗੀ ਹੈ ਜਾਂ ਫਿਰ ਇਹ ਤੀਜੇ ਚੌਥੇ ਨੰਬਰ ’ਤੇ ਆਉਂਦੀ ਹੈ। ਇਸ ਲਿਹਾਜ਼ ਤੋਂ ਕਾਂਗਰਸ ਦਾ 225 ਕੁ ਸੀਟਾਂ ’ਤੇ ਹੀ ਭਾਜਪਾ ਨਾਲ ਸਿੱਧਾ ਮੁਕਾਬਲਾ ਹੈ।


