ਰਾਬਰਟ ਵਾਡਰਾ ਦੀ ਜ਼ਮਾਨਤ ਰੱਦ ਕਰਨ ਵਾਲੀ ਪਟੀਸ਼ਨ ਤੇ ਦਿੱਲੀ ਹਾਈਕੋਰਟ ਵਿੱਚ ਸੁਣਵਾਈ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਵਿੱਚ ਰਾਬਰਟ ਵਾਡਰਾ ਦੀ ਜ਼ਮਾਨਤ ਰੱਦ ਕਰਨ ਦੇ ਮਾਮਲੇ ਵਿੱਚ ਅੱਜ ਸੁਣਵਾਈ ਹੋਈ| ਰਾਬਰਟ ਵਾਡਰਾ ਨੇ ਅਦਾਲਤ ਤੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਪੇਸ਼ਗੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਈ. ਡੀ. ਦੀ ਪਟੀਸ਼ਨ ਤੇ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ ਸੀ| ਅਦਾਲਤ ਨੇ ਵਾਡਰਾ ਨੂੰ ਦੋ ਹਫਤੇ ਦਾ ਸਮਾਂ ਦੇ ਦਿੱਤਾ ਹੈ| ਹਾਈ ਕੋਰਟ ਵਿੱਚ ਇਸ ਮਾਮਲੇ ਤੇ 26 ਸਤੰਬਰ ਨੂੰ ਅਗਲੀ ਸੁਣਵਾਈ ਹੋਵੇਗੀ| ਜ਼ਿਕਰਯੋਗ ਹੈ ਕਿ ਰਾਬਰਟ ਵਾਡਰਾ ਵਿਰੁੱਧ ਈ. ਡੀ. ਦਾ ਮਾਮਲਾ ਲੰਡਨ ਦੇ 12 ਬ੍ਰਾਇਨਸਟਨ ਸਕਵਾਇਰ ਵਿੱਚ 19 ਲੱਖ ਪਾਊਂਡ ਕੀਮਤ ਦੀ ਜਾਇਦਾਦ ਦੀ ਖਰੀਦ ਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਨਾਲ ਜੁੜਿਆ ਹੈ| ਇਸ ਜਾਇਦਾਦ ਵਿੱਚ ਰਾਬਰਟ ਦਾ ਕਥਿਤ ਤੌਰ ਤੇ ਮਾਲਕਾਨਾ ਹੱਕ ਹੋਣ ਦਾ ਦੋਸ਼ ਹੈ|

VIA PUNJAB