- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਮ ਮੰਦਰ ਲਈ ਆਰਡੀਨੈਂਸ ਲੈ ਕੇ ਆਵੇ ਕੇਂਦਰ ਸਰਕਾਰ: ਸੰਜੈ ਰਾਊਤ
ਨਵੀਂ ਦਿੱਲੀ – ਸ਼ਿਵਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੇ ਰਾਮ ਮੰਦਰ ਤੇ ਬਿਆਨ ਦਿੰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਤਿੰਨ ਤਲਾਕ ਖਿਲਾਫ ਕਾਨੂੰਨ ਅਤੇ ਐਸ.ਸੀ/ਐਸ.ਟੀ. ਐਕਟ ਦੇ ਕਾਨੂੰਨ ਵਿੱਚ ਸੋਧ ਲੈ ਕੇ ਆਈ, ਉਸ ਤਰ੍ਹਾਂ ਹੀ ਉਨ੍ਹਾਂ ਨੂੰ ਅਯੁੱਧਿਆ ਦੇ ਰਾਮ ਮੰਦਰ ਤੇ ਵੀ ਆਰਡੀਨੈਂਸ ਲੈ ਕੇ ਆਉਣਾ ਚਾਹੀਦਾ ਹੈ|
ਰਾਊਤ ਨੇ ਕਿਹਾ ਕਿ ਲੋਕਸਭਾ ਤੋਂ ਲੈ ਕੇ ਰਾਜ ਵਿਧਾਨਸਭਾ ਵਿੱਚ ਸਾਡੀ ਬਹੁਮਤ ਹੈ| ਇੱਥੋਂ ਤੱਕ ਕਿ ਸਾਡੇ ਕੋਲ ਆਰਡੀਨੈਂਸ ਤੇ ਦਸਤਖ਼ਤ ਕਰਨ ਲਈ ਸਾਡੇ ਰਾਸ਼ਟਰਪਤੀ ਵੀ ਹਨ| ਪਰ ਸਰਕਾਰ ਨੂੰ ਗੱਲ ਕਰਨ ਦੀ ਜਗ੍ਹਾ ਆਰਡੀਨੈਂਸ ਲਿਆਉਣਾ ਚਾਹੀਦਾ ਹੈ| ਸ਼ਿਵਸੈਨਾ ਦੇ ਰਾਜਸਭਾ ਮੈਂਬਰ ਸੰਜੈ ਰਾਊਤ ਨੇ ਪਾਰਟੀ ਦੇ ਮੁਖ ਪੱਤਰ ‘ਸਾਮਨਾ’ ਵਿੱਚ ਇਕ ਆਦੇਸ਼ ਦੇ ਰਾਹੀ ਕਿਹਾ ਕਿ ਜੇਕਰ ਮੁਸਲਮਾਨ ਅਯੁੱਧਿਆ ਵਿੱਚ ਰਾਮ ਮੰਦਰ ਦੇ ਨਿਰਮਾਣ ਦੀ ਮਨਜ਼ੂਰੀ ਦਿੰਦੇ ਹਨ ਤਾਂ ਇਹ ਵੋਟ ਬੈਂਕ ਦੀ ਰਾਜਨੀਤੀ ਨੂੰ ਖਤਮ ਕਰ ਦੇਵੇਗਾ|


