- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਂਟ
ਨਵੀਂ ਦਿੱਲੀ – ਅੱਜ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ 63ਵੀਂ ਬਰਸੀ ਦੇ ਮੌਕੇ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ-ਰਾਸ਼ਟਰਪਤੀ ਐਮ. ਵੇਂਕੈਯਾ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਸਰਧਾਂਜਲੀ ਦਿੱਤੀ| ਰਾਸ਼ਟਰਪਤੀ ਕੋਵਿੰਦ ਨੇ ਬਾਬਾ ਸਾਹਬ ਦੀ ਬਰਸੀ ਦੇ ਮੌਕੇ ਸੰਸਦ ਭਵਨ ਵਿੱਚ ਉਨ੍ਹਾਂ ਦੀ ਮੂਰਤੀ ‘ਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ| ਉਪ ਰਾਸ਼ਟਰਪਤੀ ਐਮ. ਵੇਂਕੈਯਾ ਨਾਇਡੂ ਨੇ ਟਵੀਟ ਕੀਤਾ ਹੈ,”ਸਾਡੇ ਸੰਵਿਧਾਨ ਘਾੜੇ, ਕਾਨੂੰਨ ਬਣਾਉਣ ਵਾਲੇ, ਅਰਥ-ਸ਼ਾਸਤਰੀ, ਵਿੱਦਿਆ ਦਾਨੀ ਅਤੇ ਸਮਾਜ ਸ਼ਾਸਤਰ ਡਾ. ਅੰਬੇਡਕਰ ਦੀ ਬਰਸੀ ਦੇ ਮੌਕੇ ਤੇ ਸ਼ਰਧਾਂਜਲੀ ਭੇਂਟ ਕਰਦਾ ਹਾਂ|” ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਵੀ ਸੰਸਦ ਭਵਨ ਵਿੱਚ ਬਾਬਾ ਸਾਹਿਬ ਦੀ ਬਰਸੀ ਦੇ ਮੌਕੇ ਤੇ ੈਸ਼ਰਧਾਂਜਲੀ ਦਿੱਤੀ| ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਦੇਸ਼ ਨੂੰ ਇਕ ਪ੍ਰਗਤੀਸ਼ੀਲ ਸੰਵਿਧਾਨ ਦੇ ਕੇ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਨੀਂਹ ਰੱਖੀ| ਉਹ ਆਪਣੀ ਆਖਰੀ ਸਾਹ ਤੱਕ ਵਾਂਝਿਆਂ ਅਤੇ ਸ਼ੋਸ਼ਿਤਾਂ ਦੇ ਲਈ ਮਾਣ ਦੀ ਆਵਾਜ਼ ਬਣੇ| ਉਨ੍ਹਾਂ ਨੇ ਕਿਹਾ ਹੈ ਕਿ ਲੋਕਤੰਤਰੀ ਭਾਰਤ ਦੇ ਲੇਖਕ ਅਤੇ ਸਰਵ ਸਮਾਵੇਸ਼ੀ ਸੰਵਿਧਾਨ ਘਾੜੇ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਾਡੇ ਸਾਰਿਆਂ ਦੇ ਲਈ ਪ੍ਰੇਰਣਾ ਦਾ ਸ੍ਰੋਤ ਹਨ| ਅਮਿਤ ਸ਼ਾਹ ਨੇ ਕਿਹਾ ਕਿ ਬਾਬਾ ਸਾਹਿਬ ਦੇ ਕੋਲ ਗਿਆਨ ਦਾ ਭਰਿਆ ਭੰਡਾਰ ਸੀ| ਉਨ੍ਹਾਂ ਨੇ ਕਿਹਾ ਕਿ ਸਾਰਿਆਂ ਲਈ ਸੁੱਖ ਤਿਆਗ ਕੇ ਦੇਸ਼ ਦੇ ਨਿਰਮਾਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ| ਅੱਜ ਪ੍ਰਧਾਨ ਮੰਤਰੀ ਮੋਦੀ ‘ਸਭ ਕਾ ਸਾਥ-ਸਭ ਕਾ ਵਿਕਾਸ’ ਦੇ ਮੰਤਰ ਨਾਲ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਪ੍ਰਗਤੀਸ਼ੀਲ ਹਨ| ਉਨ੍ਹਾਂ ਨੇ ਕਿਹਾ ਕਿ ਅੱਜ ਬਾਬਾ ਸਾਹਿਬ ਦੀ ਬਰਸੀ ਦੇ ਮੌਕੇ ਤੇ ਕੋਟਿ-ਕੋਟਿ ਪ੍ਰਣਾਮ|


