- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਸ਼ਟਰਪਤੀ ਨੂੰ ਮਿਲੇ ਵਿਰੋਧੀ ਧਿਰਾਂ ਦੇ ਆਗੂ
ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ‘ਚ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਨਾਗਰਿਕਤਾ ਕਾਨੂੰਨ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ‘ਚ ਪੁਲਿਸ ਕਾਰਵਾਈ ਸਮੇਤ ਦੇਸ਼ ਭਰ ਦੇ ਕਈ ਸ਼ਹਿਰਾਂ ‘ਚ ਮਚੇ ਹੰਗਾਮੇ ਨੂੰ ਲੈ ਕੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਵਿਰੋਧੀ ਪਾਰਟੀ ਦੇ ਆਗੂਆਂ ਨੇ ਜਾਮੀਆ ਦੇ ਵਿਦਿਆਰਥੀਆਂ ‘ਤੇ ਐਤਵਾਰ ਨੂੰ ਹੋਈ ਪੁਲਿਸ ਕਾਰਵਾਈ ਦੇ ਮਾਮਲੇ ‘ਚ ਨਿਆਇਕ ਜਾਂਚ ਦੀ ਮੰਗ ਕੀਤੀ ਹੈ। ਸੋਨੀਆ ਗਾਂਧੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਲੋਕਾਂ ਦੀ ਆਵਾਜ਼ ਦਬਾ ਰਹੀ ਹੈ ਅਤੇ ਅਜਿਹੇ ਕਾਨੂੰਨ ਲਿਆ ਰਹੀ ਹੈ, ਜੋ ਉਨ੍ਹਾਂ ਨੂੰ ਮਨਜ਼ੂਰ ਨਹੀਂ ਹਨ।


