- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਏਮਜ਼ ’ਚ ਹੋਈ ‘ਬਾਈਪਾਸ ਸਰਜਰੀ’
ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਏਮਜ਼ ’ਚ ਬਾਈਪਾਸ ਦੀ ਸਰਜਰੀ ਹੋਈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦਿੱਲੀ ਏਮਜ਼ ਵਿਚ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਫਲ ਬਾਈਪਾਸ ਸਰਜਰੀ ਕੀਤੀ ਗਈ। ਰਾਜਨਾਥ ਨੇ ਇਸ ਲਈ ਏਮਜ਼ ਦੇ ਡਾਕਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਰਾਸ਼ਟਰਪਤੀ ਕੋਵਿੰਦ ਦੇ ਜਲਦੀ ਸਿਹਤਮੰਦ ਹੋਣ ਦੀ ਪ੍ਰਾਰਥਨਾ ਕੀਤੀ।ਰਾਜਨਾਥ ਸਿੰਘ ਨੇ ਸਫਲ ਆਪ੍ਰੇਸ਼ਨ ਲਈ ਡਾਕਟਰਾਂ ਦੀ ਟੀਮ ਨੂੰ ਵਧਾਈ ਦਿੱਤੀ ਅਤੇ ਏਮਜ਼ ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਨੂੰ ਨਿਰਦੇਸ਼ ਦਿੱਤੇ ਕਿ ਉਹ ਰਾਸ਼ਟਰਪਤੀ ਕੋਵਿੰਦ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕਰਦੇ ਰਹਿਣ। 27 ਮਾਰਚ ਨੂੰ ਰਾਸ਼ਟਰਪਤੀ ਭਵਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਸੀ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਏਮਜ਼ ਲਿਜਾਇਆ ਗਿਆ, ਜਿਥੇ ਜਾਂਚ ਕਰਨ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਬਾਈਪਾਸ ਸਰਜਰੀ ਕਰਾਉਣ ਦੀ ਸਲਾਹ ਦਿੱਤੀ ਸੀ।ਦੱਸ ਦੇਈਏ ਕਿ 26 ਮਾਰਚ ਨੂੰ ਸੀਨੇ ਵਿਚ ਦਰਦ ਦੀ ਸ਼ਿਕਾਇਤ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਆਰਮੀ ਹਸਪਤਾਲ ‘ਚ ਰੂਟੀਨ ਚੈਕਅਪ ਲਈ ਲਿਜਾਇਆ ਗਿਆ ਅਤੇ ਬਾਅਦ ਵਿਚ ਏਮਜ਼ ‘ਚ ਦਾਖ਼ਲ ਕੀਤਾ ਗਿਆ ਸੀ।


