- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਸ਼ਟਰਪਤੀ ਵੱਲੋਂ ਸੰਸਦ ’ਚ ਮੋਦੀ ਸਰਕਾਰ ਦਾ ਬਚਾਅ
ਭਾਸ਼ਣ ਨਾਲ ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ
ਨਵੀਂ ਦਿਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਭਾਸ਼ਣ ਨਾਲ ਬਜਟ ਸੈਸ਼ਨ ਦੀ ਸ਼ਰੂਆਤ ਹੋ ਚੁਕੀ ਹੈ,।ਇਸ ਭਾਸ਼ਣ ਨਾਲ ਹੀ ਰਸਮੀ ਤੌਰ ’ਤੇ ਬਜਟ ਸੈਸ਼ਨ ਦੀ ਸ਼ੁਰੂਆਤ ਹੋ ਗਈ ਹੈ। ਰਾਸ਼ਟਰਪਤੀ ਕੋਵਿੰਦ ਨੇ ਬਜਟ ਦੇ ਪਹਿਲੇ ਸੈਸ਼ਨ ’ਚ ਦੋਨਾਂ ਸਦਨਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੇ ਕੰਮਾਂ ਦਾ ਬਿਓਰਾ ਦਿਤਾ। ਇਸ ਮੌਕੇ ਰਾਸ਼ਟਰਪਤੀ ਨੇ ਰਾਫ਼ੇਲ ਸਮਝੌਤੇ ’ਤੇ ਕੇਂਦਰ ਸਰਕਾਰ ਦੀ ਸਿਫ਼ਤ ਕੀਤੀ। ਉਨ੍ਹਾਂ ਕਿਹਾ ਕਿ ਰਾਫੇਲ ਹਵਾਈ ਸੈਨਾ ਦੀ ਤਾਕਤ ਵਧਾਏਗਾ। ਦਹਾਕਿਆਂ ਦੇ ਅੰਤਰਾਲ ਬਾਅਦ ਭਾਰਤੀ ਹਵਾਈ ਸੈਨਾ ਆਗਾਮੀ ਮਹੀਨਿਆਂ ’ਚ ਨਵੀਂ ਪੀੜ੍ਹੀ ਦੇ ਅਤਿ ਆਧੁਨਿਕ ਲੜਾਕੂ ਜਹਾਜ਼ ਰਾਫੇਲ ਨੂੰ ਸ਼ਾਮਿਲ ਕਰ ਕੇ ਆਪਣੀ ਸ਼ਕਤੀ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਜੀਕਲ ਸਟ੍ਰਾਈਕ ਨੂੰ ਮਜ਼ਬੂਤ ਸੰਦੇਸ਼ ਦੱਸਿਆ। ਉਨ੍ਹਾਂ ਕਿਹਾ ਕਿ ਬਦਲਦੇ ਹੋਏ ਭਾਰਤ ਨੇ ਸਰਹਦ ਪਰ ਅਤਵਾਦੀਆਂ ਦੇ ਠਿਕਾਣੇ ’ਤੇ ਸਰਜੀਕਲ ਸਟ੍ਰਾਈਕ ਕਰ ਕੇ ਆਪਣੀ ਨਵੀਂ ਨੀਤੀ ਅਤੇ ਨਵੇਂ ਰੀਤੀ ਦੀ ਪਹਿਚਾਣ ਕਰਵਾਈ ਹੈ। ਇਸ ਮੌਕੇ ਰਾਸ਼ਟਰਪਤੀ ਨੇ ਪਹਿਲੀ ਵਾਰ ਮਤਦਾਨ ਕਰਨ ਵਾਲੇ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਰਾਸ਼ਟਰਪਤੀ ਨੇ ਕਿਹਾ ਕਿ ਵਿਸ਼ਵ ਮੰਚ ’ਤੇ ਭਾਰਤ ਦੀ ਆਵਾਜ਼ ਸੁਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਮੇਰੀ ਸਰਕਾਰ ਦੀ ਰਾਜਨੀਤਕ ਸਫ਼ਲਤਾ ਹੈ ਕਿ ਅਜ ਭਾਰਤ ਦੀ ਆਵਾਜ਼ ਵਿਸ਼ਵ ਦੇ ਮੰਚਾਂ ’ਤੇ ਸਨਮਾਨ ਨਾਲ ਸੁਣੀ ਜਾਂਦੀ ਹੈ। ਭਾਰਤ ਦੀ ਪਹਿਲ ’ਤੇ ਹੀ ਸੰਯੁਕਤ ਰਾਸ਼ਟਰ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਰੂਪ ’ਚ ਐਲਾਨ ਕੀਤਾ ਅਤੇ ਅਜ ਇਹ ਦਿਵਸ ਪੂਰੇ ਵਿਸ਼ਵ ’ਚ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਰਾਸ਼ਟਰਪਤੀ ਨੇ ਕਰਤਾਰਪੁਰ ਕਾਰੀਡੌਰ ਨੂੰ ਇਤਿਹਾਸਿਕ ਫੈਸਲਾ ਦੱਸਿਆ। ਉਨ੍ਹਾਂ ਕਿਹਾ ਕਿ ਕਰਤਾਰਪੁਰ ਕਾਰੀਡੌਰ ਦਾ ਇਤਿਹਾਸਿਕ ਫੈਸਲਾ ਲਿਆ ਗਿਆ ਹੈ।ਇਸੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ’ਤੇ ਇਕ ਵਿਸ਼ੇਸ ਸਿਕਾ ਜਾਰੀ ਕੀਤਾ ਜਾਵੇਗਾ। ਇਹ ਸਾਡੇ ਸਾਰਿਆਂ ਲਈ ਪ੍ਰਸੰਨਾ ਵਾਲੀ ਗਲ ਹੈ ਕਿ ਮੇਰੀ ਸਰਕਾਰ ਨੇ ਕਰਤਾਰਪੁਰ ਕਾਰੀਡੌਰ ਬਣਾਉਣ ਦਾ ਇਤਿਹਾਸਿਕ ਫੈਸਲਾ ਲਿਆ ਹੈ। ਇਸ ਤੋਂ ਇਲਾਵਾ ਹਵਾਈ ਯਾਤਰਾ ਦੇ ਸਸਤੀ ਹੋਣ, ਪੂਰਵੀ ਭਾਰਤ ’ਚ ਵਿਕਸਿਤ ਕੀਤੇ ਗਏ 19 ਅੱਡਿਆਂ ਬਾਰੇ ਗੱਲ ਕੀਤੀ। ਜਦੋਂ ਕਿ ਇਸਰੋ ਦੇ ਵਿਗਿਆਨੀਆਂ ਨੂੰ ‘ਮਿਸ਼ਨ ਗਗਨਯਾਨ’ ਲਈ ਸ਼ੁਭਕਾਮਨਾਵਾਂ ਦਿੱਤੀਆਂ।


