- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਹੁਲ ਗਾਂਧੀ ਦੇ ਬਿਆਨ ‘ਤੇ ਸੰਸਦ ‘ਚ ਧੱਕਾ-ਮੁੱਕੀ
ਡਾ. ਹਰਸ਼ਵਰਧਨ ਨੂੰ ਮਾਰਨ ਭੱਜੇ ਕਾਂਗਰਸੀ ਸੰਸਦ ਮੈਂਬਰ
ਨਵੀਂ ਦਿੱਲੀ – ਲੋਕ ਸਭਾ ‘ਚ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਬਿਆਨ ‘ਤੇ ਹੰਗਾਮਾ ਹੋ ਗਿਆ। ਇਹ ਹੰਗਾਮਾ ਇੰਨਾ ਵੱਧ ਗਿਆ ਕਿ ਮਾਮਲਾ ਧੱਕਾ-ਮੁੱਕੀ ਤੱਕ ਪਹੁੰਚ ਗਿਆ। ਅਸਲ ‘ਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਰਾਹੁਲ ਗਾਂਧੀ ਦੇ ‘ਡੰਡੇ ਮਾਰਨ’ ਵਾਲੇ ਬਿਆਨ ਦਾ ਜ਼ਿਕਰ ਕਰ ਕੀਤਾ ਅਤੇ ਉਨ੍ਹਾਂ ਦੀ ਆਲੋਚਨਾ ਕਰਨ ਲੱਗੇ। ਉਨ੍ਹਾਂ ਦੇ ਇੰਨਾ ਕਹਿਣ ‘ਤੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਆਪਣੀਆਂ ਸੀਟਾਂ ਤੋਂ ਉੱਠ ਖੜ੍ਹੇ ਹੋਏ ਅਤੇ ਹਰਸ਼ਵਰਧਨ ਦੇ ਬਿਆਨ ਦੀ ਆਲੋਚਨਾ ਕਰਨ ਲੱਗੇ। ਇਸੇ ਵਿਚਾਲੇ ਕਾਂਗਰਸ ਦੇ ਇੱਕ ਸੰਸਦ ਮੈਂਬਰ ਮਨੀਕਮ ਟੈਗੋਰ ਹਮਲਾਵਰ ਢੰਗ ਨਾਲ ਡਾ. ਹਰਸ਼ਵਰਧਨ ਦੇ ਬਹੁਤ ਨਜ਼ਦੀਕ ਆ ਗਏ ਅਤੇ ਦੋਹਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਮੌਕੇ ਦੀ ਨਜ਼ਾਕਤ ਨੂੰ ਦੇਖਦਿਆਂ ਭਾਜਪਾ ਦੇ ਸੰਸਦ ਮੈਂਬਰ ਵੀ ਅੱਗੇ ਆ ਗਏ ਅਤੇ ਦੋਹੀਂ ਪਾਸੀਂ ਹੱਥੋਪਾਈ ਦੀ ਨੌਬਤ ਆ ਗਈ। ਹੰਗਾਮੇ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਬਾਰੇ ਇੱਕ ਰੈਲੀ ‘ਚ ਕਿਹਾ ਸੀ ਕਿ ਦੇਸ਼ ਦੇ ਨੌਜਵਾਨ ਉਨ੍ਹਾਂ ਨੂੰ ਛੇ ਮਹੀਨਿਆਂ ‘ਚ ਡੰਡੇ ਮਾਰਨਗੇ।


