- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖੀ ਮੰਤਰੀ ਪੀ ਵਿਜਯਨ ਨਾਲ ਮੁਲਾਕਾਤ ਦੌਰਾਨ ਮੁੱਦਿਆਂ ਤੇ ਕੀਤੀ ਚਰਚਾ
ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਨਾਲ ਮੁਲਾਕਾਤ ਕੀਤੀ| ਦੋਹਾਂ ਨੇਤਾਵਾਂ ਦੀ ਮੁਲਾਕਾਤ ਦਿੱਲੀ ਦੇ ਕੋਚਿਨ ਹਾਊਸ ‘ਚ ਹੋਈ| ਇਸ ਦੌਰਾਨ ਦੋਹਾਂ ਨੇਤਾਵਾਂ ਦਰਮਿਆਨ ਐਨ. ਐਚ.-755 (ਨੈਸ਼ਨਲ ਹਾਈਵੇਅ) ਤੇ ਰਾਤ ਦੀ ਆਵਾਜਾਈ ਪਾਬੰਦੀ ਨੂੰ ਲੈ ਕੇ ਵੀ ਚਰਚਾ ਕੀਤੀ ਗਈ| ਰਾਹੁਲ ਅਤੇ ਪਿਨਰਾਈ ਦਰਮਿਆਨ ਹੜ੍ਹ ਰਾਹਤ ਅਤੇ ਮੁੜ ਵਸੇਬੇ ਦੀਆਂ ਕੋਸ਼ਿਸ਼ਾਂ, ਐਨ.ਐਚ.-766 ਤੇ ਰਾਤ ਦੀ ਆਵਾਜਾਈ ਪਾਬੰਦੀ ਤੇ ਚਰਚਾ ਹੋਈ| ਰਾਹੁਲ ਨੇ ਕਿਹਾ ਕਿ ਪਿਨਰਾਈ ਨਾਲ ਹੜ੍ਹ ਅਤੇ ਐਨ.ਐਚ.-766 ਦੇ ਨਾਲ-ਨਾਲ ਹੋਰ ਮੁੱਦਿਆਂ ਤੇ ਵੀ ਚਰਚਾ ਕੀਤੀ ਗਈ|ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਨੇ ਕੋਝੀਕੋਡ-ਬੈਂਗਲੁਰੂ ਨੈਸ਼ਨਲ ਹਾਈਵੇਅ (ਐਨ. ਐਚ.-766) ਤੇ ਰਾਤ ਦੀ ਆਵਾਜਾਈ ਬੈਨ ਵਿਰੁੱਧ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ ਤੇ ਬੈਠੇ ਪ੍ਰਦਰਸ਼ਨਕਾਰੀ ਨੌਜਵਾਨਾਂ ਨਾਲ ਇਕਜੁਟਤਾ ਪ੍ਰਦਰਸ਼ਿਤ ਕੀਤਾ| ਪ੍ਰਦਰਸ਼ਨਕਾਰੀ ਰਾਜਮਾਰਗ ਦੇ ਬਾਂਦੀਪੁਰ ਹਿੱਸੇ ਵਿੱਚ ਰੋਕ ਨੂੰ ਹਟਾਏ ਜਾਣ ਦੀ ਮੰਗ ਕਰ ਰਹੇ ਹਨ|


