- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਹੁਲ ਗਾਂਧੀ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼-ਭਾਜਪਾ ਅਤੇ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
ਨਵੀਂ ਦਿੱਲੀ- ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਮਗਰੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਸੂਤਰਾਂ ਮੁਤਾਬਕ ਰਾਹੁਲ ਨੇ ਇਹ ਪੇਸ਼ਕਸ਼ ਸੋਨੀਆ ਗਾਂਧੀ ਸਾਹਮਣੇ ਕੀਤੀ ਹੈ। ਹਾਲਾਂਕਿ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਲੀਡਰਸ਼ਿਪ ‘ਤੇ ਤਸੱਲੀ ਪ੍ਰਗਟਾਈ, ਪਰ ਸੂਤਰਾਂ ਮੁਤਾਬਕ ਰਾਹੁਲ ਨੇ ਪਾਰਟੀ ਨੂੰ ਖ਼ੁਦ ਇਹ ਪੇਸ਼ਕਸ਼ ਕੀਤੀ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕਰ ਆਪਣੀ ਹਾਰ ਕਬੂਲੀ ਅਤੇ ਵਰਕਰਾਂ ਨੂੰ ਨਿਰਾਸ਼ ਨਾ ਹੋਣ ਲਈ ਹੱਲਾਸ਼ੇਰੀ ਵੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਅਤੇ ਨਰਿੰਦਰ ਮੋਦੀ ਨੂੰ ਜਿੱਤ ਦੀ ਵਧਾਈ ਦਿੱਤੀ। ਗਾਂਧੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਨਰਿੰਦਰ ਮੋਦੀ ਨਾਲ ਲੜਾਈ ਵਿਚਾਰਧਾਰਾ ਦੀ ਜੰਗ ਹੈ, ਜੋ ਜਾਰੀ ਰਹੇਗੀ।


