ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀ ਨੇਤਾ ਹਿਰਾਸਤ ਵਿੱਚ

ਨਵੀਂ ਦਿੱਲੀ – ਜਬਰੀ ਛੁੱਟੀ ਤੇ ਭੇਜੇ ਗਏ ਸੀ. ਬੀ. ਆਈ. ਦੇ ਡਾਇਰੈਕਟਰ ਆਲੋਕ ਵਰਮਾ ਨੂੰ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਵਲੋਂ ਦੇਸ਼ ਭਰ ਵਿੱਚ ਸੀ. ਬੀ. ਆਈ. ਦਫਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤੇ ਗਏ| ਪ੍ਰਦਰਸ਼ਨ ਕਰ ਰਹੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਪਾਰਟੀ ਦੇ ਕਈ ਨੇਤਾਵਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ| ਸੀ. ਬੀ. ਆਈ. ਦਫਤਰ ਤੇ ਸਵੇਰੇ ਲਗਭਗ 11 ਵਜੇ ਸ਼ੁਰੂ ਹੋਏ ਧਰਨੇ ਪ੍ਰਦਰਸ਼ਨ ਵਿੱਚ ਕਾਂਗਰਸ ਪ੍ਰਧਾਨ ਲਗਭਗ ਦੋ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਬੈਠੇ ਰਹੇ| ਉਸ ਤੋਂ ਬਾਅਦ ਰਾਹੁਲ ਗਾਂਧੀ ਦੇ ਨਾਲ ਪਾਰਟੀ ਦੇ ਸੀਨੀਅਰ ਨੇਤਾ ਅਹਿਮਦ ਪਟੇਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਪਾਰਟੀ ਨੇਤਾ ਦੀਪਿੰਦਰ ਹੁੱਡਾ, ਮੁੱਖ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ, ਪਾਰਟੀ ਦੇ ਜਨਰਲ ਸਕੱਤਰ ਅਸ਼ੋਕ ਗਲਹੋਤ ਅਤੇ ਪ੍ਰਮੋਦ ਤਿਵਾਰੀ ਸਮੇਤ ਕਈ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ|

VIA PUNJAB