- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਿਕਸ ਸੰਮੇਲਨ ਦਹਿਸ਼ਤਗਰਦੀ ਦੇ ਖਾਤਮੇ ਲਈ ਸਹਿਯੋਗ ਵਧਾਉਣ ’ਤੇ ਕੇਂਦਰਿਤ ਰਹੇਗਾ ਮੋਦੀ
ਨਵੀਂ ਦਿੱਲੀ – ਬ੍ਰਿਕਸ ਸੰਮੇਲਨ ਦੁਨੀਆ ਦੀਆਂ ਪੰਜ ਵੱਡੀਆਂ ਅਰਥਵਿਵਸਥਾਵਾਂ ਵਿਚਾਲੇ ਕਈ ਅਹਿਮ ਮੁੱਦਿਆਂ ’ਤੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਕੇਂਦਰਿਤ ਰਹੇਗਾ। ਇਨ੍ਹਾਂ ਵਿੱਚ ਡਿਜੀਟਲ ਅਰਥ ਵਿਵਸਥਾ, ਵਿਗਿਆਨ ਅਤੇ ਟੈਕਨੋਲੋਜੀ ਤੇ ਅਤਿਵਾਦ ਵਿਰੁੱਧ ਢਾਂਚਾ ਉਸਾਰਨਾ ਸ਼ਾਮਲ ਹੈ। ਇਹ ਜਾਣਕਾਰੀ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ। ਮੋਦੀ, ਜੋ 11 ਵੇਂ ਬ੍ਰਿਕਸ ਸੰਮੇਲਨ ਵਿਚ ਸ਼ਾਮਲ ਹੋਣ ਲਈ 13-14 ਨਵੰਬਰ ਨੂੰ ਬ੍ਰਾਜ਼ੀਲ ਵਿੱਚ ਹੋਣਗੇ ਨੇ, ਕਿਹਾ ਕਿ ਉਹ ਇਸ ਦੌਰਾਨ ਦੁਵੱਲੀ ਰਣਨੀਤਕ ਭਾਈਵਾਲੀ ਨੂੰ ਵਧਾਉਣ ਦੇ ਤਰੀਕਿਆਂ ਬਾਰੇ ਵਿਚਾਰ ਵਟਾਂਦਰੇ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨਾਲ ਵੀ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਵੱਲੋਂ ਵਿਦੇਸ਼ ਰਵਾਨਾ ਹੋਣ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਕਿਹਾ ਗਿਆ ਹੈ, “ਮੈਂ ਸੰਮੇਲਨ ਦਾ ਵਿਸ਼ਾ ‘ਇੱਕ ਨਵੇਂ ਭਵਿੱਖ ਲਈ ਆਰਥਿਕ ਵਿਕਾਸ ’ ਬਾਰੇ ਅੰਤਰ-ਬ੍ਰਿਕਸ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਤਹਿਤ ਬ੍ਰਿਕਸ ਦੇ ਹੋਰਨਾਂ ਨੇਤਾਵਾਂ ਨਾਲ ਵਿਚਾਰ ਵਟਾਂਦਰੇ ਦੀ ਉਮੀਦ ਕਰਦਾ ਹਾਂ।


