- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਿਕਾਰਡ ਨਾ ਸੌਂਪਣ ਕਾਰਨ ਮਾਛੀਵਾੜਾ ਬਲਾਕ ਦਾ ਪੰਚਾਇਤ ਸਕੱਤਰ ਮੁਅੱਤਲ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵਲੋਂ ਰਿਕਾਰਡ ਨਾ ਸੌਂਪਣ ਵਾਲੇ ਪੰਚਾਇਤ ਸਕੱਤਰਾਂ ਵਿਰੁਧ ਸਖਤੀ ਦੇ ਆਦੇਸ਼
ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੀ ਹਦਾਇਤ ‘ਤੇ ਪਿੰਡ ਬਹਿਲੋਲਪੁਰ, ਬਲਾਕ ਮਾਛੀਵਾੜਾ ਦੀ ਪੰਚਾਇਤ ਦਾ ਰਿਕਾਰਡ ਨਾ ਸੌਂਪਣ ਕਾਰਨ ਸ੍ਰੀ ਅਮਰੀਕ ਸਿੰਘ ਪੰਚਾਇਤ ਸਕੱਤਰ ਪੰਚਾਇਤ ਸੰਮਤੀ ਮਾਛੀਵਾੜਾ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਮੁੱਖ ਦਫਤਰ ਵਲੋਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਲੁਧਿਆਣਾ ਨੂੰ ਪੱਤਰ ਲਿਖ ਕੇ ਮੁਅੱਤਲ ਕੀਤੇ ਗਏ ਪੰਚਾਇਤ ਸਕੱਤਰ ਵਿਰੁਧ ਐਫ.ਆਈ.ਆਰ ਦਰਜ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।ਜਿਕਰਯੋਗ ਹੈ ਕਿ ਮੁਅੱਤਲ ਕੀਤੇ ਗਏ ਪੰਚਾਇਤ ਸਕੱਤਰ ਵਲੋਂ ਕਈ ਸਾਲਾਂ ਦਾ ਰਿਕਾਰਡ ਪ੍ਰਬੰਧਕ ਨੂੰ ਸੌਂਫਿਆ ਨਹੀਂ ਗਿਆ।ਇਸ ਦੇ ਸਬੰਧ ਵਿੱਚ ਪਿੰਡ ਦੇ ਲੋਕਾਂ ਵਲੋਂ ਪੰਚਾਇਤ ਸਕੱਤਰ ਦੇ ਖਿਲਾਫ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੋਲ ਸ਼ਿਕਾਇਤ ਕੀਤੀ ਸੀ।ਇਸ ਤੋਂ ਕਾਫੀ ਸਮਾਂ ਪਹਿਲਾਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦੇ ਹੁਕਮਾਂ ਅਨੁਸਾਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵਲੋਂ ਸਮੂਹ ਜ਼ਿਲ੍ਹਾ ਵਿਕਾਸ ਅਫਸਰਾਂ, ਉਪ ਕਾਰਜਕਾਰੀ ਅਫਸਰਾਂ ਅਤੇ ਬਲਾਕ ਵਿਕਾਸ ਅਫਸਰਾਂ ਨੂੰ ਪੱਤਰ ਲਿਖ ਕੇ ਹਦਾਇਤਾਂ ਜਾਰੀ ਕੀਤੀਆ ਗਈਆਂ ਸਨ ਕਿ ਦੂਜੇ ਬਲਾਕ ਵਿਚ ਬਦਲੀ ਉਪਰੰਤ ਪੰਚਾਇਤ ਸਕੱਤਰ ਤਿੰਨ ਦਿਨਾਂ ਦੇ ਅੰਦਰ ਅੰਦਰ ਦੂਜੇ ਪੰਚਾਇਤ ਸਕੱਤਰ ਨੂੰ ਰਿਕਾਰਡ ਸੌਂਪਣਾ ਯਕੀਨੀ ਬਣਾਉਣਗੇ।ਪਰ ਇਸ ਦੇ ਬਾਵਜੂਦ ਹਾਲੇ ਵੀ ਕਈ ਪੰਚਾਇਤ ਸਕੱਤਰ ਵਲੋਂ ਰਿਕਾਰਡ ਹੇਂਡਓਵਰ ਕਰਨ ਵਿਚ ਲਾਪਰਵਾਹੀ ਵਰਤੀ ਜਾ ਰਹੀ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਬਾਰ ਫਿਰ ਵਿਭਾਗ ਦੇ ਸੀਨੀਅਰ ਅੀਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬਦਲੀ ਉਪਰੰਤ ਪੰਚਾਇਤ ਸਕੱਤਰ ਆਪਣਾ ਮੁਕੰਮਲ ਰਿਕਾਰਡ ਨਵੇਂ ਸਕੱਤਰ ਨੂੰ ਸੌਂਪਣਾ ਯਕੀਨੀ ਬਣਾਉਣ।ਜੇਕਰ ਪੰਚਾਇਤ ਸਕੱਤਰ ਗਰਾਮ ਪੰਚਾਇਤ ਦਾ ਰਿਕਾਰਡ ਨਹੀਂ ਸੌਂਪਦਾ ਤਾਂ ਉਸ ਦੇ ਵਿਰੁਧ ਅਨੁਸਾਸ਼ਨੀ ਕਾਰਵਾਈ ਕਰਨ ਦੇ ਨਾਲ ਨਾਲ ਫੌਜਦਾਰੀ ਕੇਸ ਦਰਜ਼ ਕਰਵਾਇਆ ਜਾਵੇ।


