- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਿਚਮੰਡ ਹਿੱਲ ਦੇ ਗੁਰੂ ਘਰ ਵਿਖੇ ਡਾ. ਨਰਿੰਦਰ ਸਿੰਘ ਕੰਗ ਦਾ ਸਨਮਾਨ
ਨਿਊਯਾਰਕ – ਬੀਤੇ ਦਿਨ ਸਬ-ਡਵੀਜ਼ਨ ਭੁਲੱਥ ਖੇਤਰ ਦੇ ਪਿੰਡ ਖੱਸਣ ਦੀ ਮਹਾਨ ਸ਼ਖ਼ਸੀਅਤ ਅਤੇ ਸਰਪੰਚ ਡਾ. ਨਰਿੰਦਰ ਸਿੰਘ ਕੰਗ ਆਪਣੀ ਨਿਊਯਾਰਕ ਫੇਰੀ ਦੌਰਾਨ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਦੇ ਗੁਰੂ-ਘਰ ਵਿਖੇ ਨਤਮਸਤਕ ਹੋਏ, ਜਿੱਥੇ ਗੁਰੂ ਘਰ ਦੀ ਕਮੇਟੀ ਵੱਲੋਂ ਉਨ੍ਹਾਂ ਨੂੰ ਗੁਰੂ ਘਰ ਦਾ ਯਾਦਗਰੀ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਡਾ. ਕੰਗ ਇਕ ਪੜ੍ਹੇ-ਲਿਖੇ ਅਤੇ ਸਮਾਜ ਸੇਵੀ ਹਨ, ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਸਰਵ ਸੰਮਤੀ ਨਾਲ ਚੁਣਿਆ ਸੀ। ਉਨ੍ਹਾਂ ਨੇ ਪਿਛਲੇ ਪੰਜ ਸਾਲ ਤੋਂ ਪਿੰਡ ਦੀ ਨੁਹਾਰ ਬਦਲ ਕੇ ਰੱਖ ਦਿੱਤੀ । ਉਹ ਨੈਸ਼ਨਲ ਗੌਰਵ ਸਭਾ ਐਵਾਰਡ ਅਤੇ ਨੈਸ਼ਨਲ ਤੇ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਪੰਜਾਬ ਦੇ ਪਹਿਲੇ ਸਰਪੰਚ ਹਨ। ਡਾ. ਕੰਗ ਦੀ ਅਮਰੀਕਾ ਫੇਰੀ ਤੇ ਭੁਲੱਥ ਇਲਾਕੇ ਦੇ ਅਮਰੀਕਾ ‘ਚ ਵੱਸਦੇ ਉਨ੍ਹਾਂ ਦੇ ਨਜ਼ਦੀਕੀਆਂ ਨਾਲ ਉਨ੍ਹਾਂ ਨੇ ਰਾਤਰੀ ਭੋਜ ਕੀਤਾ।


