- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਰੂਸ ਜਾਂ ਪੁਤਿਨ ‘ਤੇ ਕਦੇ ਭਰੋਸਾ ਨਹੀਂ ਕਰੇਗਾ ਅਮਰੀਕਾ’
ਵਾਸ਼ਿੰਗਟਨ – ਸੰਯੁਕਤ ਰਾਸ਼ਟਰ ‘ਚ ਅਮਰੀਕਾ ਦੀ ਰਾਜਦੂਤ ਨਿੱਕੀ ਹੈਲੀ ਨੇ ਕਿਹਾ ਕਿ ਅਮਰੀਕਾ ਕਦੇ ਵੀ ਰੂਸ ਜਾਂ ਉਸ ਦੇ ਰਾਸ਼ਟਰਪਤੀ ਪੁਤਿਨ ‘ਤੇ ਭਰੋਸਾ ਨਹੀਂ ਕਰੇਗਾ। ਹੈਲੀ ਨੇ ਇਹ ਗੱਲ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਰੂਸੀ ਰਾਸ਼ਟਰਪਤੀ ਪੁਤਿਨ ਵਿਚਕਾਰ ਕਥਿਤ ਰੂਪ ਨਾਲ ਵਧਦੇ ਦੋਸਤਾਨਾ ਸਬੰਧਾਂ ਵਿਚਾਲੇ ਕਹੀ। ਪਿਛਲੇ ਹਫਤੇ ਹੇਲਸਿੰਕੀ ‘ਚ ਪੁਤਿਨ ਨਾਲ ਮੁਲਾਕਾਤ ਕਰਨ ਵਾਲੇ ਟਰੰਪ ਦੇ ਅਮਰੀਕੀ ਮੀਡੀਆ ਤੇ ਸਿਆਸੀ ਵਿਰੋਧੀਆਂ ਨੇ ਉਨ੍ਹਾਂ ‘ਤੇ ਅਮਰੀਕੀ ਖੂਫੀਆ ਭਾਈਚਾਰੇ ਦੀ ਸੁਰੱਖਿਆ ‘ਚ ਅਸਫਲ ਰਹਿਣ ਦਾ ਦੋਸ਼ ਲਾਇਆ ਸੀ। ਹੈਲੀ ਨੇ ਕਿਹਾ ਕਿ ਅਸੀਂ ਰੂਸ ‘ਤੇ ਕਦੇ ਵੀ ਭਰੋਸਾ ਨਹੀਂ ਕਰਦੇ, ਅਸੀਂ ਪੁਤਿਨ ‘ਤੇ ਭਰੋਸਾ ਨਹੀਂ ਕਰਦੇ। ਉਹ ਕਦੇ ਵੀ ਸਾਡੇ ਦੋਸਤ ਨਹੀਂ ਹੋ ਸਕਦੇ। ਇਹ ਇਕ ਸੱਚਾਈ ਹੈ। ਉਥੇ ਹੈਲੀ ਨੇ ਰੂਸ ਦੇ ਨਾਲ ਗੱਲਬਾਤ ਦੇ ਕਦਮ ਦਾ ਸਮਰਥਨ ਵੀ ਕੀਤਾ। ਹੈਲੀ ਨੇ ਟਰੰਪ ਦੀ ਦੁਨੀਆ ਦੇ ਨੇਤਾਵਾਂ ਦੇ ਨਾਲ ਦੋ-ਪੱਖੀ ਮੁਲਾਕਾਤ ਦਾ ਸਮਰਥਨ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹ (ਟਰੰਪ) ਕਿਮ ਨਾਲ ਮਿਲੇ। ਉਨ੍ਹਾਂ ਨੇ ਦੁਨੀਆ ਦੇ ਹੋਰਾਂ ਨੇਤਾਵਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਨਾਲ ਮੁਲਾਕਾਤ ਕੀਤੀ। ਇਹ ਉਨ੍ਹਾਂ ਦਾ ਤਰੀਕਾ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਤਰੀਕੇ ਨਾਲ ਜ਼ਿਆਦਾ ਹਾਸਲ ਕਰ ਸਕਦੇ ਹਾਂ।


