- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੂਸ ਨੇ ਜਾਨਵਰਾਂ ਲਈ ਬਣਾਈ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ
ਮਾਸਕੋ – ਕੋਰੋਨਾ ਵਾਇਰਸ ਦਾ ਕਹਿਰ ਮਨੁੱਖਾਂ ਤੋਂ ਇਲਾਵਾ ਜਾਨਵਰਾਂ ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ ਵਿਚ ਰੂਸ ਨੇ ਹੁਣ ਜਾਨਵਰਾਂ ਦੀ ਸੁਰੱਖਿਆ ਲਈ ਕੋਰੋਨਾ ਵਾਇਰਸ ਖ਼ਿਲਾਫ਼ ਦੁਨੀਆ ਦਾ ਪਹਿਲਾ ਟੀਕਾ ਬਣਾ ਲਿਆ ਹੈ। ਜਾਨਵਰਾਂ ਲਈ ਬਣਾਈ ਗਈ ਇਸ ਨਵੀਂ ਵੈਕਸੀਨ ਦਾ ਨਾਮ ਕਾਰਨੀਨੇਕ-ਕੋਵ ਹੈ। ਦੇਸ਼ ਦੇ ਖੇਤੀ ਮਾਮਲਿਆਂ ਤੇ ਨਜ਼ਰ ਰੱਖਣ ਵਾਲੀ ਸੰਸਥਾ ਰੋਜੇਲਖੋਨਾਜੋਰ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।ਦੱਸ ਦਈਏ ਕਿ ਰੂਸ ਵਿਚ ਪਹਿਲਾਂ ਤੋਂ ਹੀ ਕੋਰੋਨਾ ਵਾਇਰਸ ਦੇ ਤਿੰਨ ਟੀਕੇ ਉਪਲਬਧ ਹਨ, ਜਿਹਨਾਂ ਵਿਚੋਂ ਸਭ ਤੋਂ ਵੱਧ ਮਸ਼ਹੂਰ ਵੈਕਸੀਨ ਸਪੁਤਨਿਕ ਵੀ ਹੈ। ਮਾਸਕੇ ਨੇ ਦੋ ਹੋਰ ਵੈਕਸੀਨ ਐਪਿਵੇਕਕੋਰੋਨਾ ਅਤੇ ਕੋਵਿਵੇਕ ਨੂੰ ਵੀ ਐਮਰਜੈਂਸੀ ਦੇ ਤੌਰ ਤੇ ਮਨਜ਼ੂਰੀ ਦਿੱਤੀ ਹੈ। ਸੰਸਥਾ ਨੇ ਦੱਸਿਆ ਕਿ ਜਾਨਵਰਾਂ ਲਈ ਕੋਰੋਨਾ ਵੈਕਸੀਨ ਕਾਰਨੀਨੇਕ-ਕੋਵ ਰੋਜੇਲਖੋਨਾਜੋਰ ਦੀ ਹੀ ਇਕ ਈਕਾਈ ਵੱਲੋਂ ਵਿਕਸਿਤ ਕੀਤੀ ਗਈ ਹੈ। ਰੋਜੇਲਖੋਨਾਜੋਰ ਦੇ ਉਪ ਪ੍ਰਮੁੱਖ ਕੋਂਸਟੇਂਟਿਨ ਸਵੇਨਕੋਵ ਨੇ ਕਿਹਾ ਕਿ ਵੈਕਸੀਨ ਦਾ ਕਲੀਨਿਕਲ ਟ੍ਰਾਇਲ ਪਿਛਲੇ ਸਾਲ ਅਕਤੂਬਰ ਵਿਚ ਸ਼ੁਰੂ ਹੋਇਆ ਸੀ। ਇਸ ਵਿਚ ਕੁੱਤਿਆਂ, ਬਿੱਲੀਆਂ, ਆਰਕਟਿਕ ਲੂੰਬੜੀਆਂ, ਮਿੰਕ, ਅਤੇ ਹੋਰ ਜਾਨਵਰਾਂ ਨੂੰ ਸ਼ਾਮਲ ਕੀਤਾ ਗਿਆ ਸੀ।


