- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੂਹ ਕੰਬਾਊ ਹਾਦਸੇ ਤੋਂ ਬਾਅਦ ਜੌੜਾ ਫਾਟਕ ਤੋਂ 36 ਘੰਟਿਆਂ ਬਾਅਦ ਗੁਜ਼ਰੀ ਪਹਿਲੀ ਰੇਲ
ਅੰਮ੍ਰਿਤਸਰ – ਅੰਮ੍ਰਿਤਸਰ ਸ਼ਹਿਰ ਦੇ ਜੌੜਾ ਫਾਟਕ ’ਤੇ 19 ਅਕਤੂਬਰ ਨੂੰ ਹੋਏ ਦਰਦਨਾਕ ਤੇ ਦਿਲ ਕਬਾਊ ਰੇਲ ਹਾਦਸੇ ਤੋਂ ਬਾਅਦ ਰੇਲ ਆਵਾਜਾਈ ਬਹਾਲ ਕਰ ਦਿੱਤੀ ਗਈ ਹੈ। ਹਾਦਸੇ ਦੇ 36 ਘੰਟਿਆਂ ਬਾਅਦ ਰੇਲਵੇ ਵਿਭਾਗ ਨੇ ਖਾਲੀ ਮਾਲ ਗੱਡੀ ਚਲਾ ਕੇ ਸਫਲ ਅਜ਼ਮਾਇਸ਼ ਕੀਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਪੁਲਿਸ ਤੇ ਸਥਾਨਕ ਲੋਕਾਂ ਦਰਮਿਆਨ ਪਥਰਾਅ ਤੇ ਝੜਪਾਂ ਦੀਆਂ ਕਈ ਘਟਨਾਵਾਂ ਹੋ ਚੁੱਕੀਆਂ ਹਨ। ਅਜ਼ਮਾਇਸ਼ ਦੇ ਤੌਰ ’ਤੇ ਲੰਘਾਈ ਮਾਲ ਗੱਡੀ ਨੂੰ ਵੀ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਘਟਨਾ ਵਾਲੀ ਥਾਂ ਤੋਂ ਲੰਘਾਇਆ ਗਿਆ। ਉਧਰ ਹਾਦਸੇ ਤੋਂ ਬਾਅਦ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ ਅਜੇ ਤੱਕ ਮੁਸਾਫਰਾਂ ਲਈ ਕੋਈ ਵੀ ਰੇਲ ਗੱਡੀ ਨਹੀ ਆਈ ਅਤੇ ਨਾ ਹੀ ਇੱਥੋ ਗਈ ਹੈ। ਰੇਲਵੇ ਵਿਭਾਗ ਵੱਲੋਂ ਬੀਤੇ ਕੱਲ੍ਹ ਤੋਂ 37 ਰੇਲ ਗੱਡੀਆਂ ਰੱਦ ਕੀਤੀਆਂ ਗਈਆਂ ਹਨ, ਜਦਕਿ ਬਾਕੀ ਰੇਲਾਂ ਨੂੰ ਅੰਮ੍ਰਿਤਸਰ ਤੋਂ ਇੱਕ ਸਟੇਸ਼ਨ ਪਹਿਲਾਂ ਮਾਨਾਂਵਾਲਾ ਤੇ ਬਿਆਸ ਵਿੱਚ ਰੋਕਿਆ ਅਤੇ ਚਲਾਇਆ ਜਾ ਰਿਹਾ ਹੈ। ਸਟੇਸ਼ਨ ਅਧਿਕਾਰੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਰੋਜ਼ਾਨਾ 85 ਰੇਲ ਗੱਡੀਆਂ ਆਉਂਦੀਆਂ ਤੇ ਜਾਂਦੀਆਂ ਹਨ, ਪਰ ਬੀਤੇ ਸ਼ੁੱਕਰਵਾਰ ਹੋਏ ਰੇਲ ਹਾਦਸੇ ਤੋਂ ਬਾਅਦ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਰੇਲਵੇ ਆਵਾਜਾਈ ਬੰਦ ਕੀਤੀ ਹੋਈ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੰਮ੍ਰਿਤ ਸਿੰਘ ਨੇ ਦੱਸਿਆ ਕਿ ਕੋਸ਼ਿਸ਼ਾਂ ਜਾਰੀ ਹਨ ਕਿ ਰੇਲਵੇ ਟ੍ਰੈਫਿਕ ਜਲਦ ਤੋਂ ਜਲਦ ਚਾਲੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੀਟਾਂ ਰਿਜ਼ਰਵ ਕਰਵਾਉਣ ਵਾਲੇ ਮੁਸਾਫ਼ਰਾਂ ਨੂੰ ਐਸ.ਐਮ.ਐਸ ਰਾਹੀਂ ਜਾਣਕਾਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਖਦਸ਼ਾਂ ਪ੍ਰਗਟ ਕਰਦਿਆਂ ਕਿਹਾ ਕਿ ਟਰੇਨਾਂ ਨੂੰ ਰੱਦ ਕਰਨ ਤੇ ਰਾਹ ਬਦਲਣ ਸਬੰਧੀ ਪੂਰੀ ਜਾਣਕਾਰੀ ਰੇਲਵੇ ਵੈਬਸਾਈਟ ਅਤੇ ਮੋਬਾਈਲ ਐਪ ਤੋਂ ਲਈ ਜਾ ਸਕਦੀ ਹੈ।


