- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੋਹਨ ਬੋਪੰਨਾ ਪਾਕਿ ਖਿਲਾਫ ਡੇਵਿਸ ਕੱਪ ਮੁਕਾਬਲੇ ਤੋਂ ਬਾਹਰ
ਭਾਰਤ ਦੇ ਤਜਰਬੇਕਾਰ ਖਿਡਾਰੀ ਰੋਹਨ ਬੋਪੰਨਾ ਮੋਢੇ ਦੀ ਸੱਟ ਕਾਰਣ ਪਾਕਿਤਾਨ ਖਿਲਾਫ ਆਗਾਮੀ ਡੇਵਿਸ ਕੱਪ ਮੁਕਾਬਲੇ ਤੋਂ ਬਾਹਰ ਹੋ ਗਏ ਹਨ। ਇਸ ਤੋਂ ਬਾਅਦ ਟੀਮ ‘ਚ ਜੀਵਨ ਨੇਦੁਚੇਝੀਅਨ ਨੂੰ ਜਗ੍ਹਾ ਮਿਲ ਸਕਦੀ ਹੈ। ਬੋਪੰਨਾ ਨੇ ਸੋਮਵਾਰ ਨੂੰ ਐੱਮ. ਆਰ. ਆਈ. ਸਕੈਨ ਕਰਾਉਣ ਦੇ ਬਾਅਦ ਆਪਣੇ ਫੈਸਲੇ ਨਾਲ ਟੀਮ ਦੇ ਗੈਰ ਖਿਡਾਰੀ ਕਪਤਾਨ ਰੋਹਿਤ ਰਾਜਪਾਲ ਨੂੰ ਜਾਣੂ ਕਰ ਦਿੱਤਾ।ਪਾਕਿਸਤਾਨ ਖਿਲਾਫ 29 ਅਤੇ 30 ਨਵੰਬਰ ਨੂੰ ਖੇਡੇ ਜਾਣ ਵਾਲੇ ਮੁਕਾਬਲੇ ਦੇ ਲਈ ਬੋਪੰਨਾ ਦੀ ਜੋੜੀ ਦਿੱਗਜ ਲਿਏਂਡਰ ਪੇਸ ਦੇ ਨਾਲ ਬਣਾਏ ਜਾਣ ਦੀ ਸੰਭਾਵਨਾ ਸੀ। ਰਾਜਪਾਲ ਨੇ ਕਿਹਾ, ”ਟੀਮ ‘ਚ ਰੋਹਨ ਦਾ ਨਾ ਹੋਣਾ ਨਿਰਾਸ਼ਾਜਨਕ ਹੈ। ਅਸੀਂ ਚਾਹੁੰਦੇ ਹਾਂ ਕਿ ਉਹ ਆਪਣੇ ਮੋਢੇ ਦਾ ਖਿਆਲ ਰੱਖਣ। ਸਾਡੇ ਕੋਲ ਉਨ੍ਹਾਂ ਦੇ ਬਦਲ ਦੇ ਤੌਰ ‘ਤੇ ਜੀਵਨ ਦੇ ਰੂਪ ‘ਚ ਇਕ ਚੰਗਾ ਖਿਡਾਰੀ ਹੈ। ਉਸ ਦੇ ਆਉਣ ਨਾਲ ਸੱਜੇ ਅਤੇ ਖੱਬੇ ਹੱਥ ਦੇ ਖਿਡਾਰੀ ਦੀ ਚੰਗੀ ਜੋੜੀ ਬਣੇਗੀ।”


