- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੋਹਿਤ ਨੂੰ ਮੈਚ ਫ਼ੀਸ ਦਾ 15 ਫ਼ੀਸਦੀ ਜੁਰਮਾਨਾ
ਕੋਲਕਾਤਾ – ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਕੋਲਕਾਤਾ ਨਾਈਟ ਰਾਈਡਰਜ਼ ਖ਼ਿਲਾਫ਼ ਆਈਪੀਐਲ ਮੈਚ ਦੌਰਾਨ ਆਊਟ ਹੋਣ ਮਗਰੋਂ ਗੁੱਸੇ ਵਿੱਚ ਵਿਕਟਾਂ ’ਤੇ ਬੱਲਾ ਮਾਰਨ ਕਾਰਨ ਮੈਚ ਫ਼ੀਸ ਦਾ 15 ਫ਼ੀਸਦੀ ਜੁਰਮਾਨਾ ਲਾਇਆ ਗਿਆ ਹੈ। ਰੋਹਿਤ ਨੂੰ ਈਡਨ ਗਾਰਡਨਜ਼ ਵਿੱਚ ਐਤਵਾਰ ਰਾਤ ਨੂੰ ਖੇਡੇ ਗਏ ਮੈਚ ਦੌਰਾਨ ਜਦੋਂ ਐਲਬੀਡਬਲਯੂ ਆਊਟ ਕੀਤਾ ਗਿਆ ਤਾਂ ਉਸ ਨੇ ਗੁੱਸੇ ’ਚ ਬੱਲਾ ਵਿਕਟਾਂ ’ਤੇ ਮਾਰ ਦਿੱਤਾ, ਜੋ ਆਈਪੀਐਲ ਲੀਗ ਦੇ ਜ਼ਾਬਤੇ ਦੀ ਉਲੰਘਣਾ ਹੈ। ਮੁੰਬਈ ਇੰਡੀਅਨਜ਼ ਨੇ ਇਹ ਮੈਚ 34 ਦੌੜਾਂ ਨਾਲ ਗੁਆ ਲਿਆ ਸੀ। ਕੇਕੇਆਰ ਨੇ ਇਸ ਜਿੱਤ ਨਾਲ ਲਗਾਤਾਰ ਛੇ ਮੈਚ ਹਾਰਨ ਦੇ ਸਿਲਸਿਲੇ ਨੂੰ ਤੋੜਿਆ ਸੀ। ਰੋਹਿਤ ਨੇ ਆਈਪੀਐਲ ਜ਼ਾਬਤੇ ਦੇ ਲੇਵਲ-1 ਦੇ ਦੋਸ਼ 2.2 ਨੂੰ ਕਬੂਲ ਕੀਤਾ ਹੈ ਅਤੇ ਉਸ ਨੇ ਜੁਰਮਾਨਾ ਵੀ ਸਵੀਕਾਰ ਕਰ ਲਿਆ ਹੈ।


