- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੋਹਿਤ ਨੇ ਤੋੜਿਆ ਧੋਨੀ ਤੇ ਵਿਰਾਟ ਦਾ ਇਹ ਰਿਕਾਰਡ
ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਬੰਗਲਾਦੇਸ਼ ਵਿਰੁੱਧ ਅਰੁਣ ਜੇਤਲੀ ਸਟੇਡੀਅਮ ‘ਚ ਪਹਿਲੇ ਟੀ-20 ਮੁਕਾਬਲੇ ‘ਚ ਐਤਵਾਰ ਨੂੰ ਇਕੱਠੇ 2 ਰਿਕਾਰਡ ਬਣਾਏ। ਵਿਰਾਟ ਕੋਹਲੀ ਨੂੰ ਇਸ ਸੀਰੀਜ਼ ‘ਚ ਆਰਾਮ ਦਿੱਤੇ ਜਾਣ ਤੋਂ ਬਾਅਦ ਇਸ ਸੀਰੀਜ਼ ‘ਚ ਭਾਰਤ ਦੀ ਕਪਤਾਨੀ ਸੰਭਾਲ ਰਹੇ ਰੋਹਿਤ ਸ਼ਰਮਾ ਨੇ ਮੈਦਾਨ ‘ਤੇ ਉਤਰਦਿਆ ਹੀ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦਾ ਭਾਰਤ ਵਲੋਂ ਸਭ ਤੋਂ ਜ਼ਿਆਦਾ ਟੀ-20 ਮੈਚ ਖੇਡਣ ਦਾ ਰਿਕਾਰਡ ਤੋੜ ਦਿੱਤਾ। ਰੋਹਿਤ ਦਾ ਇਹ 99ਵਾਂ ਮੈਚ ਸੀ ਤੇ ਉਹ ਧੋਨੀ ਦੇ 98ਵੇਂ ਮੈਚਾਂ ਤੋਂ ਅੱਗੇ ਨਿਕਲ ਗਏ। ਰੋਹਿਤ ਹਾਲਾਂਕਿ ਪਹਿਲੇ ਓਪਰ ਦੀ ਆਖਰੀ ਗੇਂਦ ‘ਤੇ ਆਊਟ ਹੋ ਗਏ ਪਰ ਪੰਜ ਗੇਂਦਾਂ ‘ਤੇ 2 ਚੌਕਿਆਂ ਦੀ ਮਦਦ ਨਾਲ 9 ਦੌੜਾਂ ਬਣਾਈਆਂ, ਉਨ੍ਹਾ ਨੇ ਵਿਰਾਟ ਨੂੰ ਪਿੱਛੇ ਛੱਡ ਦਿੱਤਾ ਤੇ ਟੀ-20 ‘ਚ ਭਾਰਤ ਵਲੋਂ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ। ਰੋਹਿਤ ਨੇ ਹੁਣ 99ਵੇਂ ਮੈਚਾਂ ‘ਚ 2452 ਦੌੜਾਂ ਹੋ ਗਈਆਂ ਹਨ, ਜਦਕਿ ਵਿਰਾਟ ਦੇ 72 ਮੈਚਾਂ ‘ਚ 2450 ਦੌੜਾਂ ਹਨ।


