- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੋਹਿਤ ਨੇ ਸਚਿਨ ਤੇ ਸਹਿਵਾਗ ਦੀ ਕੀਤੀ ਬਰਾਬਰੀ
ਰੋਹਿਤ ਸ਼ਰਮਾ ਦੱਖਣੀ ਅਫਰੀਕਾ ਖ਼ਿਲਾਫ਼ ਸਲਾਮੀ ਬੱਲੇਬਾਜ਼ ਵਜੋਂ ਤੀਜੇ ਟੈਸਟ ਵਿੱਚ ਦੂਹਰਾ ਸੈਂਕੜਾ ਮਾਰ ਕੇ ਸਚਿਨ ਤੇਂਦੁਲਕਰ ਅਤੇ ਵੀਰੇਂਦਰ ਸਹਿਵਾਗ ਦੀ ਬਰਾਬਰੀ ਕਰਦਿਆਂ ਦੋ ਵੰਨਗੀਆਂ (ਇੱਕ ਰੋਜ਼ਾ ਅਤੇ ਟੈਸਟ) ਵਿੱਚ 200 ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ। ਰੋਹਿਤ ਇਸ ਗੱਲ ਤੋਂ ਭਲੀ-ਭਾਂਤ ਜਾਣੂ ਸੀ ਕਿ ਉਸ ਨੂੰ ਟੈਸਟ ਸਲਾਮੀ ਬੱਲੇਬਾਜ਼ ਵਜੋਂ ਆਪਣੀ ਨਵੀਂ ਭੂਮਿਕਾ ’ਚ ਮਿਲੇ ਮੌਕਿਆਂ ਦੀ ਪੂਰੀ ਵਰਤੋਂ ਕਰਨੀ ਹੋਵੇਗੀ ਅਤੇ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਇਸ ਦਾ ਅਸਰ ਉਸ ਦੇ ਭਵਿੱਖ ’ਤੇ ਪੈ ਸਕਦਾ ਸੀ। ਰੋਹਿਤ ਨੇ ਦੱਖਣੀ ਅਫਰੀਕਾ ਖ਼ਿਲਾਫ਼ ਆਪਣੇ ਪਹਿਲੇ ਹੀ ਟੈਸਟ ਵਿੱਚ 176 ਅਤੇ 127 ਦੌੜਾਂ ਦੀਆਂ ਪਾਰੀਆਂ ਖੇਡੀਆਂ ਅਤੇ ਹੁਣ ਤੀਜੇ ਟੈਸਟ ਵਿੱਚ 212 ਦੌੜਾਂ ਬਣਾਈਆਂ ਹਨ। ਰੋਹਿਤ ਨੇ ਦੂਜੇ ਦਿਨ ਦੀ ਖੇਡ ਖ਼ਤਮ ਹੋਣ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ‘‘ਜੇਕਰ ਮੈਂ ਦੌੜਾਂ ਨਹੀਂ ਬਣਾਉਂਦਾ ਤਾਂ ਕਾਫ਼ੀ ਕੁੱਝ ਹੋਣ ਵਾਲਾ ਸੀ।


