- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੋਹਿਤ ਸ਼ੇਖਰ ਦੇ ਕਤਲ ਕੇਸ ਵਿੱਚ ਖੁਲਾਸਾ, ਪਤਨੀ ਗ੍ਰਿਫਤਾਰ
ਨਵੀਂ ਦਿੱਲੀ – ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਨਰਾਇਣ ਦੱਤ ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਦੇ ਕਤਲ ਕੇਸ ਵਿੱਚ ਅੱਜ ਸਨਸਨੀਖੇਜ ਖੁਲਾਸਾ ਹੋਇਆ ਹੈ| ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਰੋਹਿਤ ਦੀ ਪਤਨੀ ਅਪੂਰਵਾ ਨੂੰ ਗ੍ਰਿਫਤਾਰ ਕਰ ਲਿਆ ਹੈ| ਪੁੱਛ-ਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰੋਹਿਤ ਦੀ ਪਤਨੀ ਅਪੂਰਵਾ ਵਾਰ-ਵਾਰ ਆਪਣੇ ਬਿਆਨ ਬਦਲਦੀ ਰਹੀ, ਜਿਸ ਕਾਰਨ ਪੁਲੀਸ ਦੇ ਸ਼ੱਕੀ ਦਾਇਰੇ ਵਿੱਚ ਅਪੂਰਵਾ ਫਸ ਗਈ| ਅਪੂਰਵਾ ਦੀ ਗਿਫਤਾਰੀ ਤੋਂ ਬਾਅਦ ਇਸ ਕੇਸ ਵਿੱਚ ਕਈ ਨਵੇਂ ਖੁਲਾਸੇ ਹੋਣ ਦੀ ਉਮੀਦ ਹੈ| ਜਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਐਨ. ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਦੀ ਸ਼ੱਕੀ ਹਾਲਾਤਾਂ ਵਿੱਚ 16 ਅਪ੍ਰੈਲ ਨੂੰ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ| 17 ਅਪ੍ਰੈਲ ਨੂੰ ਪੋਸਟ ਮਾਰਟਮ ਦੀ ਰਿਪੋਰਟ ਮੁਤਾਬਕ ਰੋਹਿਤ ਦੀ ਹੱਤਿਆ ਹੋਣ ਦੀ ਗੱਲ ਸਾਹਮਣੇ ਆ ਗਈ| ਇਸ ਤੋਂ ਬਾਅਦ ਇਹ ਮਾਮਲਾ ਦਿੱਲੀ ਪੁਲੀਸ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤਾ ਸੀ| ਦਿੱਲੀ ਕ੍ਰਾਈਮ ਬ੍ਰਾਂਚ ਟੀਮ ਅਤੇ ਸੀਨੀਅਰ ਅਫਸਰ ਡਿਫੈਂਸ ਕਾਲੋਨੀ ਸਥਿਤ ਉਸ ਦੇ ਘਰ ਪਹੁੰਚੀ, ਜਿੱਥੇ ਉਸ ਦੇ ਘਰ ਵਿੱਚ ਮਾਂ ਉੱਜਵਲਾ, ਪਤਨੀ ਅਪੂਰਵਾ, ਸਹੁਰਾ, ਭਰਾ ਸਿਧਾਰਥ, ਡਰਾਈਵਰ ਸਮੇਤ 2 ਨੌਕਰਾਂ ਤੋਂ ਪੁੱਛ ਗਿੱਛ ਕੀਤੀ ਗਈ| ਪ੍ਰਾਪਤ ਜਾਣਕਾਰੀ ਮੁਤਾਬਕ ਰੋਹਿਤ ਦੀ ਮਾਂ ਉੱਜਵਲਾ ਨੇ ਵੀ ਇਹ ਦੱਸਿਆ ਹੈ ਕਿ ਰੋਹਿਤ-ਅਪੂਰਵਾ ਵਿਚਾਲੇ ਆਏ ਦਿਨ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ| ਮੌਤ ਤੋਂ ਕੁਝ ਦਿਨ ਪਹਿਲਾਂ ਰੋਹਿਤ ਸ਼ੇਖਰ ਅਤੇ ਉਸ ਦੀ ਪਤਨੀ ਅਪੂਰਵਾ ਵਿਚਾਲੇ ਕਾਫੀ ਝਗੜਾ ਹੋਇਆ ਸੀ| ਇਸ ਦੌਰਾਨ ਗੱਲ ਤਲਾਕ ਤੱਕ ਪਹੁੰਚ ਗਈ ਸੀ| ਉਨ੍ਹਾਂ ਦੇ ਤਲਾਕ ਤੇ ਆਖਰੀ ਫੈਸਲਾ ਜੂਨ ਵਿੱਚ ਹੋਣਾ ਸੀ| ਝਗੜੇ ਤੋਂ ਬਾਅਦ ਅਪੂਰਵਾ ਆਪਣੇ ਪੇਕੇ ਘਰ ਚਲੀ ਗਈ ਅਤੇ ਲਗਭਗ 15 ਦਿਨ ਪਹਿਲਾਂ ਹੀ ਉਹ ਦਿੱਲੀ ਵਾਪਸ ਆਈ ਸੀ| ਇਸ ਤੋਂ ਇਲਾਵਾ ਘਰ ਦੇ ਸੀ. ਸੀ. ਟੀ. ਵੀ. ਕੈਮਰੇ ਸਮੇਤ ਪਰਿਵਾਰਿਕ ਮੈਂਬਰਾਂ ਦੇ ਮੋਬਾਇਲ ਅਤੇ ਰੋਹਿਤ ਦੇ ਮੋਬਾਇਲ ਦੀ ਵੀ ਜਾਂਚ ਕੀਤੀ ਗਈ| ਲੰਬੀ ਪੁੱਛ ਗਿੱਛ ਤੋਂ ਬਾਅਦ ਅੱਜ ਪਤਨੀ ਅਪੂਰਵਾ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ|


