- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੱਖੜੀ ਦੇ ਤਿਉਹਾਰ ’ਤੇ ਪੰਜ ਲੜਕੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ ’ਤੇ ਰੱਖੜੀ ਬੰਨੀ
ਜਲੰਧਰ – ਰੱਖੜੀ ਦੇ ਤਿਉਹਾਰ ਦੇ ਪਿਆਰ ਤੇ ਸਤਿਕਾਰ ਵਜੋਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਪੰਜ ਲੜਕੀਆਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ ’ਤੇ ਰੱਖੜੀ ਬੰਨੀ।ਮੁੱਖ ਮੰਤਰੀ ਨੇ ਇਸ ਤਿਉਹਾਰ ਅਤੇ ਪਵਿੱਤਰ ਮੌਕੇ ’ਤੇ ਸਨੇਹ ਦਿਖਾਉਂਦਿਆਂ ਪਿਆਰ ਵਜੋਂ ਲੜਕੀਆਂ ਨੂੰ ਮਠਿਆਈਆਂ ਅਤੇ ਤੋਹਫਿਆਂ ਦੀ ਪੇਸ਼ਕਸ਼ ਕੀਤੀ ਅਤੇ ਉਨਾਂ ਦੇ ਖੁਸ਼ਹਾਲ ਤੇ ਰੌਸ਼ਨ ਭਵਿੱਖ ਦੀ ਕਾਮਨਾ ਵੀ ਕੀਤੀ। ਮੁੱਖ ਮੰਤਰੀ ਨੂੰ ਮਠਿਆਈ ਦੇਣ ਅਤੇ ਉਨਾਂ ਦੇ ਮੱਥੇ ’ਤੇ ਤਿਲਕ ਲਾਉਣ ਵਾਲੀਆਂ ਲੜਕੀਆਂ ਵਿੱਚੋਂ ਦੋ ਲੜਕੀਆਂ ਸ਼ਹੀਦ ਸੈਨਿਕਾਂ ਦੀਆਂ ਸਨ। ਇਕ ਲੜਕੀ ਸੋਨੀਆ ਜੰਮੂ ਕਸ਼ਮੀਰ ਦੇ ਰਕਸ਼ਕ ਓਪਰੇਸ਼ਨ ਦੇ ਸ਼ਹੀਦ ਕਾਂਸਟੇਬਲ ਰਾਜ ਕੁਮਾਰ ਦੀ ਧੀ ਸੀ ਜਦਕਿ ਦੂਜੀ ਲੜਕੀ ਭਾਵਨਾ ਰਕਸ਼ਕ ਓਪਰੇਸ਼ਨ ਦੇ ਹੀ ਸ਼ਹੀਦ ਲਾਂਸ ਨਾਇਕ ਕੁਲਵਿੰਦਰ ਸਿੰਘ ਦੀ ਧੀ ਸੀ।ਬਾਕੀ ਲੜਕੀਆਂ ਵਿੱਚ ਗੁਰਦਾਸਪੁਰ ਤੋਂ ਕਿਸਾਨ ਦੀ ਧੀ ਸੁਲੇਖਾ ਜੋ ਸਥਾਨਕ ਰੈੱਡ ਕਰਾਸ ਸਕੂਲ ਫਾਰ ਡੈੱਫ ਵਿੱਚ ਤੀਜੀ ਜਮਾਤ ਦੀ ਵਿਦਿਆਰਥਣ ਹੈ ਅਤੇ ਇਕ ਹੋਰ ਲੜਕੀ ਮੁਸਕਾਨ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਹੈ ਜੋ ਇੱਥੋਂ ਦੇ ਨਹਿਰੂ ਗਾਰਡਨ ਸਥਿਤ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹੈ ਅਤੇ ਕੋਮਲਪ੍ਰੀਤ ਕੌਰ ਪਿੰਡ ਸਲੇਮਪੁਰ ਤੋਂ ਇਕ ਕਿਸਾਨ ਪਰਿਵਾਰ ਨਾਲ ਸਬੰਧਤ ਹੈ।


