ਲਖਨਊ-ਆਗਰਾ ਐਕਸਪ੍ਰੈਸ ਵੇਅ ਤੇ ਭਿਆਨਕ ਹਾਦਸਾ, 5 ਵਿਅਕਤੀਆਂ ਦੀ ਮੌਤ

ਲਖਨਊ – ਉਤਰ ਪ੍ਰਦੇਸ਼ ਦੇ ਉੱਨਾਵ ਵਿੱਚ ਅੱਜ ਸਵੇਰਸਾਰ ਲਖਨਊ-ਆਗਰਾ ਐਕਸਪ੍ਰੈਸ ਵੇਅ ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ| ਇਸ ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਵਿਅਕਤੀ ਜ਼ਖਮੀ ਹੋ ਗਏ| ਮੌਕੇ ਤੇ ਪਹੁੰਚੀ ਪੁਲੀਸ ਨੇ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ, ਜਿਨ੍ਹਾਂ ਵਿੱਚੋਂ 4 ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ|ਪ੍ਰਾਪਤ ਜਾਣਕਾਰੀ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੁਰੂਗ੍ਰਾਮ ਤੋਂ ਬਿਹਾਰ ਜਾ ਰਹੀ ਵਾਲਵੋ ਬੱਸ ਦੀ ਉੱਨਾਵ ਵਿੱਚ ਟ੍ਰੈਕਟਰ-ਟਰਾਲੀ ਨਾਲ ਭਿਆਨਕ ਟੱਕਰ ਹੋ ਗਈ| ਟੱਕਰ ਇੰਨੀ ਜਬਰਦਸਤ ਹੋਈ ਕਿ ਵਾਲਵੋ ਬੱਸ ਪਲਟ ਗਈ, ਜਿਸ ਵਿੱਚ ਮੌਜੂਦ 5 ਵਿਅਕਤੀਆਂ ਦੀ ਮੌਤ ਹੋ ਗਈ| ਇਸ ਹਾਦਸੇ ਵਿੱਚ 30 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ| ਮੌਕੇ ਤੇ ਪਹੁੰਚੀ ਪੁਲੀਸ ਨੇ ਮ੍ਰਿਤਕ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱ

VIA PUNJAB