- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲਗਾਤਾਰ ਬਰਫਬਾਰੀ ਨਾਲ ਵਧੀਆਂ ਲੋਕਾਂ ਦੀਆਂ ਮੁਸ਼ਕਲਾਂ
ਸ਼ਿਮਲਾ – ਪਹਾੜਾਂ ਵਿੱਚ ਇੱਕ ਵਾਰ ਫੇਰ ਬਰਫਬਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ| ਸ਼ਿਮਲਾ ਵਿੱਚ ਸਵੇਰ ਤੋਂ ਲਗਾਤਾਰ ਬਰਫਬਾਰੀ ਹੋ ਰਹੀ ਹੈ| ਇਸ ਨਾਲ ਸੂਬੇ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ| ਸੈਲਾਨੀ ਇਸ ਬਰਫਬਾਰੀ ਵਿੱਚ ਖੁਸ਼ ਨਜ਼ਰ ਆ ਰਹੇ ਹਨ, ਉੱਥੇ ਹੀ ਬਰਫਬਾਰੀ ਨੇ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਇਜ਼ਾਫਾ ਕਰ ਦਿੱਤਾ ਹੈ| ਅਜਿਹੀ ਠੰਢ ਤੋਂ ਬਚਾਅ ਲਈ ਲੋਕਾਂ ਨੂੰ ਅੱਗ ਦਾ ਸਹਾਰਾ ਲੈਣਾ ਪੈ ਰਿਹਾ ਹੈ ਤੇ ਆਉਣ-ਜਾਣ ਵਿੱਚ ਵੀ ਖਾਸੀਆਂ ਦਿੱਕਤਾਂ ਪੇਸ਼ ਆ ਰਹੀਆਂ ਹਨ| ਦੋ ਦਿਨ ਬਾਅਦ ਕਲ੍ਹ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਸੀ ਪਰ ਸਵੇਰੇ ਸ਼ੁਰੂ ਹੋਈ ਤਾਜ਼ਾ ਬਰਫਬਾਰੀ ਨੇ ਲੋਕਾਂ ਨੂੰ ਫੇਰ ਪ੍ਰੇਸ਼ਾਨ ਕਰ ਦਿੱਤਾ ਹੈ| ਬਰਫਬਾਰੀ ਕਾਰਨ ਸੜਕਾਂ ਬੰਦ ਹਨ ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ|


