- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲਲਿਤ ਮੋਦੀ ਨੂੰ ਅਰਜ਼ੀ ’ਤੇ ਫੌਰੀ ਸੁਣਵਾਈ ਲਈ ਹਾਈ ਕੋਰਟ ਜਾਣ ਲਈ ਕਿਹਾ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਲਲਿਤ ਮੋਦੀ ਨੂੰ ਕਿਹਾ ਹੈ ਕਿ ਉਹ ਪਰਿਵਾਰ ਦੀ ਸੰਪਤੀ ਸਬੰਧੀ ਵਿਵਾਦ ’ਤੇ ਸਿੰਗਾਪੁਰ ’ਚ ਚੱਲ ਰਹੀ ਸਾਲਸੀ ਕਾਰਵਾਈ ਉਪਰ ਰੋਕ ਦੇ ਹੁਕਮਾਂ ਖ਼ਿਲਾਫ਼ ਆਪਣੀ ਅਰਜ਼ੀ ’ਤੇ ਫੌਰੀ ਸੁਣਵਾਈ ਲਈ ਦਿੱਲੀ ਹਾਈ ਕੋਰਟ ਦਾ ਕੁੰਡਾ ਖੜਕਾਉਣ। ਦਿੱਲੀ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ 5 ਮਾਰਚ ਨੂੰ ਸਿੰਗਾਪੁਰ ’ਚ ਉਸ ਸਾਲਸੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਸੀ ਜੋ ਲਲਿਤ ਮੋਦੀ ਨੇ ਸ਼ੁਰੂ ਕਰਵਾਈ ਸੀ। ਲਲਿਤ ਮੋਦੀ ਨੇ ਇਸ ਹੁਕਮ ਨੂੰ ਸਿਖਰਲੀ ਅਦਾਲਤ ’ਚ ਚੁਣੌਤੀ ਦਿੱਤੀ ਸੀ। ਇਸ ਤੋਂ ਪਹਿਲਾਂ ਲਲਿਤ ਮੋਦੀ ਨੂੰ 3 ਮਾਰਚ ਨੂੰ ਹਾਈ ਕੋਰਟ ਦੇ ਸਿੰਗਲ ਜੱਜ ਬੈਂਚ ਤੋਂ ਆਪਣੇ ਪੱਖ ’ਚ ਹੁਕਮ ਮਿਲਿਆ ਸੀ। ਬੈਂਚ ਨੇ ਸਿੰਗਾਪੁਰ ’ਚ ਸਾਲਸੀ ਕਾਰਵਾਈ ਖਿਲਾਫ਼ ਉਸ ਦੀ ਮਾਂ ਬੀਨਾ, ਭੈਣ ਚਾਰੂ ਅਤੇ ਭਰਾ ਸਮੀਰ ਦੀਆਂ ਦਲੀਲਾਂ ਨੂੰ ਵਿਚਾਰ ਕਰਨ ਦੇ ਯੋਗ ਨਹੀਂ ਮੰਨਿਆ ਸੀ। ਤਿੰਨੋਂ ਜਣੇ ਬ੍ਰਿਟੇਨ ’ਚ ਰਹਿ ਰਹੇ ਲਲਿਤ ਮੋਦੀ ਵੱਲੋਂ ਸਿੰਗਾਪੁਰ ’ਚ ਸ਼ੁਰੂ ਕਰਵਾਈ ਗਈ ਸਾਲਸੀ ਕਾਰਵਾਈ ਖ਼ਿਲਾਫ਼ ਹਨ।


