- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲਾਬੂਸ਼ੇਨ ਦੇ ਸੈਂਕੜੇ ਨਾਲ ਆਸਟਰੇਲੀਆ ਦੀ ਸਥਿਤੀ ਮਜ਼ਬੂਤ
ਰਿਸਬਨ – ਭਾਰਤ ਤੇ ਆਸਟਰੇਲੀਆ ਦਰਮਿਆਨ ਚੌਥੇ ਤੇ ਆਖਰੀ ਫੈਸਲਕੁਨ ਮੈਚ ਦੇ ਪਹਿਲੇ ਦਿਨ ਮਾਰਨਸ ਲਾਬੂਸ਼ੇਨ ਦੇ ਸੈਂਕੜੇ ਨਾਲ ਆਸਟਰੇਲੀਆ ਦੀ ਸਥਿਤੀ ਮਜ਼ਬੂਤ ਹੋ ਗਈ ਹੈ। ਮੇਜ਼ਬਾਨ ਟੀਮ ਨੇ ਖੇਡ ਖਤਮ ਹੋਣ ਤਕ ਪੰਜ ਵਿਕਟਾਂ ਦੇ ਨੁਕਸਾਨ ’ਤੇ 274 ਦੌੜਾਂ ਬਣਾ ਲਈਆਂ ਸਨ। ਆਸਟਰੇਲੀਆ ਨੇ ਦੋ ਵਿਕਟਾਂ 17 ਦੌੜਾਂ ’ਤੇ ਹੀ ਗੁਆ ਦਿੱਤੀਆਂ ਸਨ ਪਰ ਲਾਬੂਸ਼ੇਨ ਨੇ ਠਰ੍ਹੰਮੇ ਨਾਲ ਖੇਡਦਿਆਂ 108 ਦੌੜਾਂ ਬਣਾਈਆਂ। ਪਹਿਲੇ ਦਿਨ ਦਾ ਖੇਡ ਖਤਮ ਹੋਣ ਤਕ ਕਪਤਾਨ ਟਿਮ ਪੇਨ 38 ਤੇ ਕੈਮਰੂਨ ਗਰੀਨ 28 ਦੌੜਾਂ ਬਣਾ ਕੇ ਖੇਡ ਰਹੇ ਸਨ। ਪਹਿਲਾ ਟੈਸਟ ਮੈਚ ਖੇਡ ਰਹੇ ਤੇਜ਼ ਗੇਂਦਬਾਜ਼ ਟੀ ਨਟਰਾਜਨ ਨੇ ਮੈਥਿਊ ਵੇਡ ਤੇ ਲਾਬੂਸ਼ੇਨ ਨੂੰ ਲਗਾਤਾਰ ਦੋ ਓਵਰਾਂ ਵਿਚ ਪੈਵੇਲੀਅਨ ਭੇਜਿਆ। ਇਸ ਤੋਂ ਪਹਿਲਾਂ ਵਾਸ਼ਿੰਗਟਨ ਸੁੰਦਰ ਨੇ ਸਟੀਵ ਸਮਿੱਥ ਨੂੰ 36 ਦੌੜਾਂ ’ਤੇ ਆਊਟ ਕੀਤਾ। ਇਸ ਮੈਚ ਵਿਚ ਭਾਰਤ ਨੂੰ ਇਕ ਹੋਰ ਝਟਕਾ ਲੱਗਾ ਜਦੋਂ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਜ਼ਖ਼ਮੀ ਹੋਣ ਕਾਰਨ ਮੈਦਾਨ ਛੱਡ ਗਿਆ।


