ਲਾਹੌਰ ਧਮਾਕੇ ਚ ਮਰਨ ਵਾਲਿਆਂ ਦੀ ਗਿਣਤੀ ਹੋਈ 13

ਪਾਕਿਸਤਾਨ ਦੀ ਸਭ ਤੋਂ ਪੁਰਾਣੀ ਅਤੇ ਮਸ਼ਹੂਰ ਸੂਫੀ ਦਰਗਾਹ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 13 ਹੋ ਗਈ ਹੈ। ਹਮਲੇ ਦੇ ਸਮੇਂ ਦਰਗਾਹ ਨੇੜੇ ਇਕ ਦੁਕਾਨ ‘ਤੇ ਕੰਮ ਕਰ ਰਿਹਾ ਤਾਹਿਰ ਅਸਲਮ (18) ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ। ਉਸ ਨੂੰ ਮਾਓ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 13 ਹੋ ਗਈ।ਇਸ ਹਮਲੇ ਵਿਚ 6 ਪੁਲਸ ਕਰਮਚਾਰੀ ਅਤੇ 7 ਆਮ ਨਾਗਰਿਕਾਂ ਦੀ ਮੌਤ ਹੋਈ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਇਕ ਅੰਗਰੇਜ਼ੀ ਅਖਬਾਰ ਨੂੰ ਨਾਮ ਗੁਪਤ ਰੱਖੇ ਜਾਣ ਦੀ ਸ਼ਰਤ ‘ਤੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਹਮਲੇ ਸਬੰਧੀ ਜਾਂਚ ਵਿਚ ਹਾਲੇ ਕੋਈ ਖਾਸ ਤਰੱਕੀ ਨਹੀਂ ਕੀਤੀ।

VIA PUNJAB