- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੁਟੇਰਾ ਗਿਰੋਹ ਦੇ ਮੈਂਬਰ ਚੋਰੀ ਦੇ 2 ਮੋਟਰਸਾਈਕਲ ਸਮੇਤ ਕਾਬੂ
ਲੁਧਿਆਣਾ – ਥਾਣਾ ਮੋਤੀ ਨਗਰ ਦੀ ਪੁਲਸ ਪਾਰਟੀ ਨੇ ਆਰ ਕੇ ਰੋਡ ਤੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਲੁਟੇਰਿਆਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਚੋਂ ਲੁਟ ਕੀਤੇ 3 ਮੋਬਾਈਲ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਥਾਣਾ ਮੋਤੀ ਨਗਰ ਮੁਖੀ ਹਰਜਿੰਦਰ ਸਿੰਘ ਭਟੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਹਨਾਂ ਦੇ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੂੰ ਗੁਪਤ ਸੁਚਨਾ ਮਿਲੀ ਕਿ ਲੁਟੇਰਾ ਗਿਰੋਹ ਦੇ 2 ਮੈਂਬਰ ਓਹਨਾ ਦੇ ਇਲਾਕੇ ਚ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਹਨ ਉਹਨਾਂ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਆਰ ਕੇ ਰੋਡ ਤੇ ਨਾਕੇਬੰਦੀ ਕਰਕੇ ਲੁਟੇਰਾ ਗਿਰੋਹ ਦੇ 2 ਮੈਂਬਰਾ ਨੂੰ ਕਾਬੂ ਕਰ ਲਿਆ ਅਤੇ ਓਹਨਾ ਦੇ ਕਬਜ਼ੇ ਚੋਂ ਲੁਟ ਕੀਤੇ 3 ਮੋਬਾਈਲ ਅਤੇ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕਰ ਲਏ ਫੜੇ ਗਏ ਦੋਸ਼ੀਆਂ ਦੀ ਪਹਿਚਾਣ ਜਮਾਲਪੁਰ ਦੇ ਕੁਲੀਏਵਾਲ ਨਿਵਾਸੀ ਮਲਕੀਤ ਸਿੰਘ ਅਤੇ ਬਿਕਰਮ ਸਿੰਘ ਉਰਫ ਬਿਕਰ ਵਜੋਂ ਹੋਈ ਥਾਣਾ ਮੁਖੀ ਹਰਜਿੰਦਰ ਸਿੰਘ ਭਟੀ ਅਨੁਸਾਰ ਪੁਛਗਿਛ ਦੌਰਾਨ ਦੋਸ਼ੀਆਂ ਨੇ ਕਬੂਲਿਆ ਕਿ ਉਹ ਰਾਹ ਗਿਰਾ ਕੋਲੋ ਹਥਿਆਰ ਦੀ ਨੋਕ ਤੇ ਲੁਟਪਾਟ ਕਰਦੇ ਸੀ ਪੁਲਸ ਅਨੁਸਾਰ ਦੋਸ਼ੀਆਂ ਨੂੰ ਕੋਰਟ ਚ ਪੇਸ਼ ਕਰਕੇ ਉਹਨਾਂ ਦਾ ਰਿਮਾਂਡ ਹਾਸਿਲ ਕੀਤਾ ਹੈ ਅਤੇ ਦੋਸ਼ੀਆਂ ਕੋਲੋ ਹੋਰ ਪੁਛਗਿਛ ਕੀਤੀ ਜਾ ਰਹੀ ਹੈ।


